Mindblown: a blog about philosophy.
-

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ
ਤਰਨ ਤਾਰਨ, 21 ਅਕਤੂਬਰ ( ) – ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਈਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭ ਦਾ ਦਿਲ ਜਿੱਤ ਲਿਆ। ਇਹ ਖੇਡਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ…
-

ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਅਕਤੂਬਰ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿੱਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ। ਨਸ਼ਿਆਂ ਦੇ ਖਾਤਮੇ ਲਈ ਅਧਿਕਾਰੀਆਂ ਵੱਲੋਂ ਸੰਬੰਧਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ…
-

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ
ਫਿਲੌਰ (ਜਲੰਧਰ) , 21 ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਰਸਮੀ ਪਰੇਡ ਕਰਵਾਈ ਗਈ ਅਤੇ ਸ਼ਹੀਦਾਂ ਦੇ ਨਾਮ ਪੜ੍ਹੇ ਗਏ। ਡਾਇਰੈਕਟਰ,…
-

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਫ਼ਿਰੋਜ਼ਪੁਰ ਵਿਖੇ ਪੁੱਜਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਸਵਾਗਤ
ਫ਼ਿਰੋਜ਼ਪੁਰ 21 ਅਕਤੂਬਰ – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫੀ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਟਰਾਫੀ ਟੂਰ ਦਾ…
-

ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦਿਸ਼ਾ ’ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨਾਂ ਦਾ ਪ੍ਰਮਾਣ : ਮੀਤ ਹੇਅਰ
ਜਲੰਧਰ, 21 ਅਕਤੂਬਰ : ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕਿਹਾ ਕਿ ਸੂਬੇ ਦੇ ਖੇਡ ਇਤਿਹਾਸ ਵਿੱਚ ਇੱਕ ਅਹਿਮ ਉਪਲਬਧੀ ਵਜੋਂ ਪੰਜਾਬ ਵੱਕਾਰੀ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਭਾਰਤ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੂੰ ਕਿਸੇ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲੇ…
-

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 21 ਅਕਤੂਬਰ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੁੱਖ ਮੰਗਾਂ ਦੇ ਹੱਲ ਲਈ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ…
-

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 21 ਅਕਤੂਬਰ 2026: ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਵੱਲੋਂ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਤਨਖਾਹ…
-

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
ਚੰਡੀਗੜ੍ਹ 21 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ…
-

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ
ਮੋਹਾਲੀ,21 ਅਕਤੂਬਰ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿੱਜੀ ਯਤਨਾਂ ਸਦਕਾ ਹੀ ਪੰਜਾਬ ਨੂੰ ਇਸ ਨਾਮਵਰ…
-

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ
ਚੰਡੀਗੜ੍ਹ, 21 ਅਕਤੂਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਫੁੱਟਬਾਲ ਟੂਰਨਾਮੈਂਟ 17 ਤੋਂ 28 ਨਵੰਬਰ, 2026 ਤੱਕ ਗੋਆ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਚੋਣ ਲਈ ਟਰਾਇਲ 26 ਅਕਤੂਬਰ, 2026 ਨੂੰ ਫੁੱਟਬਾਲ ਖੇਡ ਸਟੇਡੀਅਮ, ਮਾਹਿਲਪੁਰ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ…
-

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ
ਚੰਡੀਗੜ੍ਹ, 21 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਵੱਲ ਇੱਕ ਫੈਸਲਾਕੁੰਨ ਕਦਮ ਤਹਿਤ ਸੂਬੇ ਦੇ ਕਿਸਾਨਾਂ ਨੇ ਇਸ ਸੀਜ਼ਨ ਵਿੱਚ 21,019 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਖਰੀਦੀਆਂ ਹਨI ਇਸ ਅਗਹਾਂਵਧੂ ਪਹੁੰਚ ਤਹਿਤ ਸੁਪਰ ਸੀਡਰ…
-

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ…
-

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸਤਿਕਾਰ ਭੇਂਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ, ਜਲੰਧਰ ਵਿਖੇ 67ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ…
-

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ…
-

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 20 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ…
-

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖੰਨਾ, 19 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ…
-

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ
ਨਵੀਂ ਦਿੱਲੀ, 19 ਅਕਤੂਬਰ- ਫਿਲਮੀ ਸਟਾਰ ਟਾਈਗਰ ਸ਼ਰਾਫ ਉੱਤੇ ਹੋਏ ਜਾਨਲੇਵਾ ਹਮਲੇ ਨੇ ਭਾਜਪਾ ਸ਼ਾਸਿਤ ਗੁਜਰਾਤ ਵਿੱਚ ਕਾਨੂੰਨ ਵਿਵਸਥਾ ਉੱਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਉੱਤੇ ਆਮ ਆਦਮੀ पार्टी ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ…
-

ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ
ਚੰਡੀਗੜ੍ਹ 19 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ
ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ…
Got any book recommendations?