ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਗਏ ਕਪੂਰਥਲਾ ਦੇ ਇਕ ਨੌਜਵਾਨ ਦੀ ਅਸਟਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਘੁੰਮਣ ਵਾਸੀ ਪਟੇਲ ਨਗਰ ਕਲੋਨੀ ਵਜੋਂ ਹੋਈ ਹੈ।
ਜਿਸ ਕਾਰਨ ਪਟੇਲ ਨਗਰ ਕਲੋਨੀ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁੰਮਣ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਪਿਛਲੇ 10-12 ਸਾਲਾਂ ਤੋਂ ਆਸਟ੍ਰੇਲੀਆ ਵਿਚ ਹੀ ਪੱਕੇ ਤੌਰ ‘ਤੇ ਰਹਿ ਰਿਹਾ ਸੀ। ਜਿਸਦੀ ਬੀਤੀ ਰਾਤ ਕਾਰ ਹਾਦਸੇ ‘ਚ ਮੌਤ ਹੋ ਗਈ। ਆਸਟ੍ਰੇਲੀਆ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |