ਕੈਨੇਡਾ ਤੋਂ ਇੱਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸੰਗਰੂਰ ਦੇ ਮਨਿੰਦਰ ਨਾਂ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਰਟ ਅਟੈਕ ਦੇ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ। ਦੱਸ ਦਈਏ ਕਿ ਮ੍ਰਿਤਕ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਮ੍ਰਿਤਕ ਨੌਜਵਾਨ ਦੇ ਦੋਸਤ ਨੇ ਦੱਸਿਆ ਕਿ ਆਪਣੇ ਤਿੰਨ ਕਿੱਲੇ ਜਮੀਨ ਵੇਚ ਮਨਿੰਦਰ ਸਿੰਘ ਕੈਨੇਡਾ ਕੁਝ ਸਮਾਂ ਪਹਿਲਾਂ ਹੀ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਛੋਟੇ ਭਰਾ ਨੇ ਵੀ ਕੈਨੇਡਾ ਜਾਣਾ ਸੀ ਪਰ ਇਸ ਮੰਦਭਾਗੀ ਖਬਰ ਦੇ ਨਾਲ ਪੂਰੇ ਪਰਿਵਾਰ ਦਾ ਬੁਰਾ ਹਾਲ ਹੋ ਗਿਆ। ਤੁਹਾਨੂੰ ਦੱਸ ਦਈਏ ਕਿ ਮਨਿੰਦਰ ਸਿੰਘ ਆਪਣੇ ਘਰ ਦੇ ਸੁਪਨੇ ਪੂਰੇ ਕਰਨ ਦੇ ਲਈ ਕੈਨੇਡਾ ਗਿਆ ਸੀ।