ਅੰਮ੍ਰਿਤਸਰ 21 ਦਸੰਬਰ:

ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ  ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ।

               ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਸਮੇ ਕੀਤਾ। ਸ: ਈ.ਟੀ.ਓ ਨੇ ਦੱਸਿਆ ਕਿ ਪਿੰਡ ਡੇਹਰੀਵਾਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਲਾਬ ਅਤੇ ਗਲੀਆਂ ਨਾਲੀਆਂ, 25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾ ਖੇਡ ਸਟੇਡੀਅਮ, 3 ਲੱਖ ਰੁੁਪਏ ਦੀ ਲਾਗਤ ਨਾਲ ਕੰਮਿਊਨਟੀ ਟਾਇਲੈਟ ਅਤੇ 8.10 ਲੱਖ ਰੁਪਏ ਦੀ ਲਾਗਤ ਨਾਲ ਆਂਗਨਵਾੜੀ ਕੇਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀ ਹੈ। ਸ: ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇ ਦੇ ਅੰਦਰ ਅੰਦਰ ਮੁਕੰਮਲ ਕੀਤੇ ਜਾਣ ਅਤੇ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।

                ਸ: ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਜੰਡਿਆਲਾ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਆਉਦੇ ਕੁਝ ਮਹੀਨਿਆਂ ਵਿਚ ਹੀ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਕਸਰ ਨਹੀ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਸੀ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

Leave a Reply

Your email address will not be published. Required fields are marked *