ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਜਿੱਥੇ ਇੱਕ ਪਾਸੇ ਆਪਣੀ ਨਵੀਂ ਫਿਲਮ ‘ਪਰਿੰਦਾ ਪਾਰ ਗਿਆ’ ਨੂੰ ਲੈ ਕੇ ਸੁਰਖੀਆਂ ‘ਚ ਹਨ, ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ ‘ਚ ਹਨ। ਹੁਣ ਗਾਇਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਨੇ। ਜੀ ਹਾਂ, ਹਾਲ ਹੀ ਦੇ ਵਿੱਚ ਗੁਰਨਾਮ ਭੁੱਲਰ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਨੇ। ਜਿਸ ‘ਚ ਉਹ ਲਾੜੇ ਦੇ ਨਿਵਾਸ ‘ਚ ਨਜ਼ਰ ਆ ਰਹੇ ਨੇ।
ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਐ। ਇਸ ਦੇ ਨਾਲ ਹੀ ਉਨ੍ਹਾਂ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਐ, ਜਿਸ ‘ਚ ਉਹ ਆਪਣੀ ਪਤਨੀ ਦੇ ਲਈ ਗੀਤ ਗਾਉਂਦੇ ਹੋਏ ਵਿਖਾਈ ਦੇ ਰਹੇ ਨੇ।
ਵਾਇਰਲ ਹੋ ਰਹੀ ਤਸਵੀਰਾਂ ਤੇ ਵੀਡੀਓ ਦੇ ਵਿੱਚ ਤੁਸੀਂ ਗਾਇਕ ਨੂੰ ਸ਼ੇਰਵਾਨੀ ‘ਚ ਤੇ ਸਿਰ ਉੱਤੇ ਸਿਹਰਾ ਸਜਾ ਕੇ ਆਪਣੀ ਨਵ ਵਿਆਹੀ ਵਹੁਟੀ ਨਾਲ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਫਿਲਹਾਲ ਗੁਰਨਾਮ ਭੁੱਲਰ ਦੀ ਜੀਵਨਸਾਥੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।