ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਕ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ ‘ਚ ਚੰਡੀਗੜ੍ਹ ਦੀ ਅਦਾਲਤ ਨੇ ਬਰੀ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਇਸ ਮਾਮਲੇ ‘ਚ ਹਵਾਰਾ ਖ਼ਿਲਾਫ਼ ਅਦਾਲਤ ‘ਚ ਸਬੂਤ ਪੇਸ਼ ਨਹੀਂ ਕਰ ਸਕੀ।
ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ‘ਤੇ ਦੋਸ਼ ਸਨ ਕਿ ਉਸ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ।
ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।