ਪੰਜਾਬ ਦੇ ਜ਼ੀਰਕਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਪੋਵਾਲੀਆ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਉਸ ਨੂੰ ਇਰਾਦਾ ਕਤਲ ਦੇ ਇੱਕ ਕੇਸ ਵਿੱਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ, ਪਰ ਉਹ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਰੋਕਣ ਲਈ ਪਹਿਲਾਂ ਪੁਲਿਸ ਨੇ ਹਵਾ ਵਿੱਚ ਗੋਲੀ ਚਲਾਈ ਅਤੇ ਫ਼ਿਰ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਅਤੇ ਉਸ ਨੂੰ ਜਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ।
ਇਸ ਸੰਬੰਧੂ ਪੁਲਿਸ ਅਧਿਕਾਰੀ ਸੰਦੀਪ ਗੋਇਲ ਨੇ ਦੱਸਿਆ ਕਿ ਨਵਾਂ ਸ਼ਹਿਰ ਦਾ ਰਹਿਣ ਵਾਲਾ ਜੱਸਾ ਹੈਪੋਵਾਲੀਆ ਗੈਂਗਸਟਰਾਂ ਹਰਵਿੰਦਰ ਰਿੰਦਾ ਅਤੇ ਸੋਨੂੰ ਖੱਤਰੀ ਦਾ ਨਜ਼ਦੀਕੀ ਸੀ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ।
ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ਵਿੱਚ ਇੱਕ ਵਿਅਕਤੀ ‘ਤੇ ਹਮਲਾ ਕੀਤਾ ਸੀ।