ਫਾਜ਼ਿਲਕਾ 21 ਦਸੰਬਰ
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖੑਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜਿੰਮੇਵਾਰੀ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਮੌਕੇ ਸਟੇਡੀਅਮ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫੑਸਫਾਈ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ ਦੀ ਸਜਾਵਟ ਕਰਵਾਈ ਜਾਵੇ ਅਤੇ ਝੰਡੇ ਲਗਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਤਰੀਕੇ ਨਾਲ ਬਣਾਈ ਰੱਖਣ ਦੇ ਆਦੇਸ਼ ਦਿੱਤੇ।
ਉਨ੍ਹਾਂ ਸਿਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ੑਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਦੀ ਤੁਰੰਤ ਰਿਹਰਸ਼ਲ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਾਰਗਲ ਸ਼ਹੀਦਾਂ ਤੇ ਸਵਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਸਮੂਹ ਵਿਭਾਗ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਝਾਂਕੀਆਂ ਦੀ ਝਲਕ ਬਿਹਤਰੀਨ ਹੋਣੀ ਚਾਹੀਦੀ ਹੈ।