ਅੰਮ੍ਰਿਤਸਰ 12 ਜੁਲਾਈ–

        ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

        ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

        ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਲੰਬਿਤ ਪਏ ਕੇਸਾਂ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ਤੇ ਲੰਬਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਬੰਧਤ ਐਸ:ਡੀ:ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਐਕਵਾਇਰ ਕੀਤੀਆਂ ਜਮੀਨਾਂ ਦੀ ਰਾਸ਼ੀ ਦਾ ਤੁਰੰਤ ਨਿਪਟਾਰਾ ਕਰਕੇ ਲਾਭਪਾਤਰੀਆਂ ਦੇ ਖਾਤੇ ਵਿੱਚ ਇਹ ਰਕਮ ਟਰਾਂਸਫਰ ਕੀਤੀ ਜਾਵੇ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਮੈਡਮ ਸੋਨਮ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ ਅੰਮ੍ਰਿਤਸਰ-1 ਸ੍ਰੀ ਲਾਲ ਵਿਸ਼ਵਾਸ਼, ਐਸ.ਡੀ.ਐਮ  ਬਾਬਾ ਬਕਾਲਾ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ ਅਜਨਾਲਾ  ਸ: ਅਰਵਿੰਦਰ ਪਾਲ ਸਿੰਘ , ਮੁੱਖ ਖੇਤੀਬਾੜੀ ਅਫਸਰ ਡਾ: ਤੇਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Leave a Reply

Your email address will not be published. Required fields are marked *