ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਤੋਂ ਅਰਦਾਸ ਕਰਦੀਆਂ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਰਾਜਨੀਤਿਕ ਚਿਹਰੇ, ਬਾਲੀਵੁੱਡ ਅਤੇ ਪੰਜਾਬੀ ਅਦਾਕਾਰ ਵੀ ਨਤਮਸਤਕ ਹੋਣ ਪਹੁੰਚਦੇ ਹਨ ਅਤੇ ਆਪਣੇ ਕਰੀਅਰ ਦੀ ਬਿਹਤਰੀ ਲਈ ਵਾਹਿਗੁਰੂ ਤੋਂ ਆਸ਼ੀਰਵਾਦ ਲੈਂਦੇ ਹਨ ।
ਤੁਹਾਨੂੰ ਦੱਸ ਦਈਏ ਕਿ ਹੁਣ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਦੌਰਾਨ ਉਹਨਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।
ਤੁਹਾਨੂੰ ਦੱਸ ਦਈਏ ਕਿ ਹਾਲ ਹੀ ਦੇ ਵਿੱਚ ਗਾਇਕ ਨੇ ਗੁੱਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਤੇਜੀ ਦੇ ਨਾਲ ਵਾਇਰਲ ਹੋਈਆ ਸਨ।