ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੋ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ੇ ਦੇ ਖਿਲਾਫ ਵੱਡੀ ਗਈ ਮੁਹਿਮ ਦੇ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਮੁਖਬਿਰ ਦੀ ਸੂਚਨਾ ਦੇ ਅਧਾਰ ਤੇ ਨਾਕਾ ਬੰਦੀ ਦੋਰਾਨ ਇਕ ਸ਼ਿਫਟ ਗੱਡੀ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਗਈ ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ। ਉਹਨਾਂ ਕੋਲੋਂ ਇੱਕ ਨਜਾਇਜ਼ ਪਿਸਤੌਲ ਤੇ 100 ਗ੍ਰਾਮ ਹੈਰੋਇਨ ਕਾਬੂ ਕੀਤੀ ਗਈ ਹੈ।
ਇਸ ਮੌਕੇ ਏਡੀਸੀਪੀ ਅਭੀਮਨਿਊ ਰਾਣਾ ਨੇ ਦੱਸਿਆ ਕਿ ਥਾਣਾ ਮਕਬੂਲਪੁਰਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਸ਼ਿਫਟ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ ਤੇ ਉਹਨਾਂ ਕੋਲੋਂ 100 ਗ੍ਰਾਮ ਦੇ ਕਰੀਬ ਹੈਰੋਇਨ ਤੇ 5 ਲੱਖ 17 ਹਜਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਤੇ ਇਹਨਾਂ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਇਹ ਕਿੱਥੋਂ ਹੈਰੋਇਨ ਲੈ ਕੇ ਆਉਦੇ ਹਨ ਤੇ ਅੱਗੇ ਕਿੱਥੇ ਸਪਲਾਈ ਕਰਦੇ ਹਨ ਅਤੇ ਜਿਹੜਾ ਇਹਨਾਂ ਕੋਲੋਂ ਨਜਾਇਜ਼ ਪਿਸਤੌਲ ਬਰਾਮਦ ਹੋਇਆ ਹੈ ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ।
