ਫਾਜ਼ਿਲਕਾ 2 ਜਨਵਰੀ
ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਮੰਗਲਵਾਰ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ “ਆਪਰੇਸ਼ਨ ਈਗਲ-III” ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਕੁੱਲ 132 ਪੁਲਿਸ ਜਵਾਨਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜਿਲ੍ਹਾ ਫਾਜਿਲਕਾ ਦੇ ਸਾਰੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਬਜਾਰਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਅਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਬਾਹਰਲੇ ਜਿਲਿਆਂ/ਸਟੇਟਾਂ ਤੋਂ ਆਉਣ ਵਾਲੇ ਵਹੀਕਲਾਂ ਦੀ ਵਾਹਨ ਐਪ ਦੀ ਮਦਦ ਨਾਲ ਡੂੰਘਾਈ ਨਾਲ ਚੈਕਿੰਗ ਕੀਤੀ ਗਈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Leave a Reply

Your email address will not be published. Required fields are marked *