ਫ਼ਿਰੋਜ਼ਪੁਰ ਦੇ ਕਸਬਾ ਜੀਰਾ ਵਿੱਚ ਇੱਕ ਭੱਠੇ ‘ਤੇ ਕੰਮ ਕਰਦੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਯੂ.ਪੀ ਤੋਂ ਪੰਜਾਬ ਕੰਮ ਦੇ ਲਈ ਆਏ ਸਨ।
ਉਹ ਜੀਰਾ ਵਿਖੇ ਇੱਟਾਂ ਬਣਾਉਣ ਵਾਲੇ ਭੱਠੇ ‘ਤੇ ਕੰਮ ਕਰ ਰਹੇ ਨੇ। ਅਤੇ ਕੱਲ੍ਹ ਉਸ ਦੇ ਭਰਾ ਦੇ ਦੋ ਛੋਟੇ ਬੱਚੇ ਖੇਡ ਰਹੇ ਸਨ ਜਦੋਂ ਉਹ ਕਿਸੇ ਹੋਰ ਖੇਤ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਹੇ ਸੀ ਤਾਂ ਉਨ੍ਹਾਂ ‘ਤੇ ਹੱਡਾ ਰੋੜੀ ਦੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ।
ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਜਿਸਨੂੰ ਇਲਾਜ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਮੰਗ ਕੀਤੀ ਹੈ। ਕਿ ਸਰਕਾਰ ਉਨ੍ਹਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਮਦਦ ਜ਼ਰੂਰ ਕਰੇ।
ਦੂਜੇ ਪਾਸੇ ਇਸ ਘਟਨਾ ਸਬੰਧੀ ਕਿਸਾਨ ਆਗੂ ਮੰਗਲ ਸਿੰਘ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾਵੇ ਕਿਉਂਕਿ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਜ਼ਦੂਰ ਦੀ ਮਦਦ ਕਰਨੀ ਚਾਹੀਦੀ ਹੈ।
