ਵਿਦੇਸ਼ਾਂ ਵਿੱਚ ਆਏ ਦਿਨੀਂ ਹੀ ਪੰਜਾਬੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਉਂਦਾ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ ਦੇ ਵਿੱਚ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਣਜੀਤ ਰਾਣਾ (33) ਵਾਸੀ ਪਿੰਡ ਲੋਹੀਆਂ ਵਜੋਂ ਹੋਈ ਹੈ। ਜਿਸ ਤੋਂ ਬਾਅਦ ਜਲੰਧਰ ਦੇ ਪਿੰਡ ਲੋਹੀਆਂ ਵਿੱਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਰਣਜੀਤ ਰਾਣਾ ਅਗਲੇ ਸਾਲ ਫਰਵਰੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਸੀ। ਉਹ 2024 ਵਿੱਚ ਵਿਆਹ ਲਈ ਭਾਰਤ ਆਉਣ ਵਾਲੀ ਸੀ। ਰੋਟਰੀ ਕਲੱਬ ਦੇ ਪ੍ਰਧਾਨ ਜੋਗਾ ਸਿੰਘ ਡੋਲ ਨੇ ਦੱਸਿਆ ਕਿ ਉਸ ਦਾ ਭਤੀਜਾ ਰਣਜੀਤ ਸਿੰਘ ਉਰਫ਼ ਰਾਣਾ ਫਿਲੀਪੀਨਜ਼ ਦੇ ਸਨਬਲੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਹ ਸਵੇਰੇ ਹੀ ਆਪਣੇ ਕੰਮ ‘ਤੇ ਪਹੁੰਚ ਗਿਆ ਸੀ। ਜਿੱਥੇ ਦੋ ਨੌਜਵਾਨਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਜੋਗਾ ਸਿੰਘ ਨੇ ਦੱਸਿਆ ਕਿ ਰਾਣਾ ਦੀ ਪਿੱਠ ਵਿੱਚ ਗੋਲੀ ਲੱਗੀ ਸੀ ਤੇ ਉਸਦੀ ਛਾਤੀ ਵਿੱਚੋਂ ਦੀ ਲੰਘ ਗਈ ਸੀ। ਜਿਸ ਤੋਂ ਬਾਅਦ ਰਣਜੀਤ ਰਾਣਾ ਉੱਥੇ ਡਿੱਗ ਪਿਆ ਅਤੇ ਮੌਕੇ ‘ਤੇ ਹੀ ਦਮ ਤੋੜ ਗਿਆ।
