ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਨਕੋਦਰ ਵੱਲੋਂ ਨਕੋਦਰ ਦੇ ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਵਿੱਚ ਪਹਿਲਾਂ ਡ੍ਰਗ ਰੋਕੋ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸਮਾਜ ਸੇਵਕ ਹਨੀ ਸੇਠੀ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਗੁਰਨੂਰ ਜੰਡਿਆਲੀ ਪਹੁੰਚੇ ਅਤੇ ਉਨ੍ਹਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਉਹਨਾਂ ਕਿਹਾ ਕਿ ਜੋ ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਦੇ ਚੇਅਰਮੈਨ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਭਾਈ ਘਨਈਆ ਜੀ ਅਸ਼ੀਰਵਾਦ ਸੋਸਾਇਟੀ ਦੇ ਚੇਅਰਮੈਨ ਹਰਮਨ ਨਿੱਝਰ ਅਤੇ ਉਹਨਾਂ ਦੀ ਟੀਮ ਵੱਲੋਂ ਹਨੀ ਸੇਠੀ ਅਤੇ ਗੁਰਨੂਰ ਜੰਡਿਆਲੀ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਦਾ ਧੰਨਵਾਦ ਕੀਤਾ ਗਿਆ।