ਵਿਦੇਸ਼ਾਂ ਵਿੱਚ ਆਏ ਦਿਨੀਂ ਹੀ ਪੰਜਾਬੀਆਂ ਦੀ ਮੌਤ ਹੋ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇੱਕ ਹੋਰ ਤਾਜ਼ਾ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮਨੀਲਾ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੋਗਾ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਇੱਕ ਨੌਜਵਾਨ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜੋ ਕਿ ਕੁਝ ਸਮਾਂ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਮਨੀਲਾ ਗਿਆ ਸੀ। ਦੱਸ ਦਈਏ ਕਿ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕਾਫੀ ਸਮੇਂ ਤੋਂ ਰੋਡੇ ਪਿੰਡ ਦੀ ਇਕ ਵਰਕਸ਼ਾਪ ‘ਚ ਕੰਮ ਕਰਦਾ ਸੀ। ਫਿਰ ਉਹ ਬਿਹਤਰ ਭਵਿੱਖ ਬਣਾਉਣ ਲਈ ਕੁਝ ਸਮਾਂ ਪਹਿਲਾਂ ਮਨੀਲਾ ਚਲਾ ਗਿਆ। ਜਿਸਦਾ ਦਾ ਮਨੀਲਾ ਵਿੱਚ ਕਤਲ ਕਰ ਦਿੱਤਾ ਗਿਆ।