ਐਸ.ਏ.ਐਸ.ਨਗਰ, 21 ਦਸੰਬਰ:

ਭਾਰਤੀ ਚੋਣ ਕਮਿਸ਼ਨ ਵੱਲੋਂ ਈ ਵੀ ਐਮ ਮਸ਼ੀਨ ਅਤੇ ਵੀ ਵੀ ਪੈਟ ਸਬੰਧੀ ਆਮ ਨਾਗਰਿਕਾਂ ਦੇ ਤੋਖਲਿਆਂ ਨੂੰ ਦੂਰ ਕਰਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ ਵੱਖ ਚੋਣ ਬੂਥਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮੁਹਾਲੀ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਰਜਿਸਟ੍ਰੇਸ਼ਨ ਅਫਸਰ ਕਮ ਐਸ ਡੀ ਐਮ ਚੰਦਰਜਯੋਤੀ ਵੱਲੋਂ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਵੋਟਿੰਗ ਮਸ਼ੀਨ ਸਬੰਧੀ ਪ੍ਰੋਗਰਾਮ ਉਲੀਕੇ ਗਏ ਜਿਸ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਮੁਹਾਲੀ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਉਹਨਾ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਸਭਾ ਚੋਣਾਂ 2024 ਤੋਂ ਪਹਿਲਾਂ ਹਰ ਇੱਕ ਯੋਗ ਵੋਟਰ ਤੱਕ ਪਹੁੰਚ ਕਰ  ਵੋਟਿੰਗ ਮਸ਼ੀਨ ਸਬੰਧੀ  ਵੋਟਰਾਂ ਨੂੰ ਜਾਣੂ ਕਰਵਾਉਣਾ ਹੈ। ਪ੍ਰੋ ਅੰਟਾਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਦਿਵਿਆਂਗਜਨ ਵੋਟਰਾਂ ਲਈ ਸ਼ਕਸ਼ਮ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਚੋਣ ਕਾਨੂੰਗੋ  ਮੁਹਾਲੀ ਜਗਤਾਰ ਸਿੰਘ ਵਿਧਾਨ ਸਭਾ ਹਲਕਾ ਮੁਹਾਲੀ ਦੇ ਸਵੀਪ ਨੋਡਲ ਅਫਸਰ ਮਿਤੇਸ਼ ਕੁਮਾਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *