ਸਕੂਲ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਲਾਇਆ ਕੈਂਪ

ਅੰਮ੍ਰਿਤਸਰ 23 ਦਸੰਬਰ

ਸਕੂਲ ਸਿੱਖਿਆ ਵਿਭਾਗ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 23-12-2023 ਤੋਂ 31-12-2023 ਤੱਕ ਲੱਗ ਰਿਹਾ ਹੈ। ਇਸ ਕੈਂਪ ਵਿੱਚ ਭਾਗ ਲੈਣ ਲਈ  ਸਕੂਲ ਆਫ ਐਮੀਨਸ ਦੇ ਪ੍ਰਿੰਸੀਪਲਾਂ ਵੱਲੋਂ ਸਾਰੇ ਹੀ ਵਿਦਿਆਰਥੀਆਂ ਦੀ ਓਰੀਐਂਟੇਸ਼ਨ ਕੀਤੀ ਗਈ ਅਤੇ ਉਨਾਂ ਨੂੰ ਕੈਂਪ ਸਬੰਧੀ ਜਾਗਰੂਕ ਕੀਤਾ ਗਿਆ ਜਿਸ ਤੋਂ ਬਾਅਦ ਮਾਪਿਆਂ ਦੀ ਸਹਿਮਤੀ ਦੇ ਨਾਲ ਮੈਡੀਕਲ ਅਤੇ ਨਾਨ ਮੈਡੀਕਲ ਦੇ ਲਗਭਗ 1500 ਵਿਦਿਆਰਥੀਆਂ ਨੇ ਰਜਿਸਟਰ ਕੀਤਾ ਸੀ। ਉਸ ਦੇ ਅਨੁਸਾਰ ਸਕੂਲਾਂ ਨੂੰ ਸੀਟਾਂ ਦੀ ਵੰਡ ਕੀਤੀ ਗਈ ਸੀ ਸੀ। ਸਕੂਲ ਮੁਖੀਆਂ ਦੁਆਰਾ ਵੱਖ ਵੱਖ ਸਾਧਨਾਂ ਦੁਆਰਾ ਜਿਵੇਂ ਕਿ ਟੈਸਟ,ਮੈਰਿਟ ਦੇ ਆਧਾਰ ਤੇ ਵਿਦਿਆਰਥੀ ਸ਼ਾਰਟ ਲਿਸਟ ਕੀਤੇ ਗਏ। ਇਸ ਕੈਂਪ ਵਿੱਚ ਪੂਰੇ ਪੰਜਾਬ ਦੇ ਵੱਖ-ਵੱਖ SOE ਸਕੂਲਾਂ ਦੇ 600 ਵਿਦਿਆਰਥੀ ਭਾਗ ਲੈ ਰਹੇ ਹਨ।
ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ JEE ਅਤੇ NEET ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰਨ ਲਈ ਇੱਕ ਬੁਨਿਆਦ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਵਿੱਚ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਆਪਣੀ ਕਿਸਮ ਦਾ ਇਹ ਪਹਿਲਾ ਕੈਂਪ ਹੈ। ਕੈਂਪ ਵਿੱਚ IIT-JEE ਅਤੇ NEETਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਮਾਹਰ ਨਾਮਵਰ ਸਾਹਿਭਾਗੀ ਸੰਸਥਾਵਾਂ ਦੇ ਸਮਰਪਿਤ ਟਿਊਟਰ ਹੋਣਗੇ।ਮਿਤੀ 26.12.2023 ਨੂੰ ਕੈਂਪ ਵਿੱਚ ਸ਼ਾਮਿਲ ਹੋਏ ਸਾਰੇ ਵਿਦਿਆਰਥੀਆਂ ਨੂੰ ਹੈਰੀਟੇਜ ਵਾਕ ਵੀ ਕਰਵਾਈ ਜਾਵੇਗੀ।
ਅੱਜ ਸ਼ਾਮ ਨਮ 4:00 ਵਜੇ ਵਿੰਟਰ ਕੈਂਪ ਦੀ ਸ਼ੁਰੂਆਤ ਅਸੈਂਬਲੀ ਤੋਂ ਕੀਤੀ ਗਈ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਮੁੱਖ ਦਫ਼ਤਰ ਤੋਂ ਆਏ ਅਸਿਸਟੈਂਟ ਡਾਇਰੈਕਟਰ ਸ੍ਰੀ ਦੀਪਕ ਕੁਮਾਰ ਜੀ ਉਚੇਚੇ ਤੌਰ ਤੇ ਸ਼ਾਮਲ ਹੋਏ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ JEE ਅਤੇ NEET ਦੀ ਤਿਆਰੀ ਵਾਸਤੇ ਪ੍ਰੋਤਸਾਹਿਤ ਕੀਤਾ। ਇਸ ਮੌਕੇ ਤੇ ਸ੍ਰੀ ਸੁਸ਼ੀਲ ਕੁਮਾਰ ਤੁਲੀ ਜ਼ਿਲਾ ਸਿੱਖਿਆ ਅਫ਼ਸਰ(ਸੇ. ਸਿ) , ਸ੍ਰੀ ਬਲਰਾਜ ਸਿੰਘ ਢਿੱਲੋਂ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੇ.ਸਿ), ਸ੍ਰੀ ਰਾਜੇਸ਼ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ( ਐ. ਸਿ), ਸ੍ਰੀ ਦੀਪਕ ਕੁਮਾਰ  ਡਿਪੁਟੀ ਡਾਇਰੈਕਟਰ ਮੌਜੂਦ ਸਨ।

Leave a Reply

Your email address will not be published. Required fields are marked *