ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੀ ਮੌਜੂਦ ਸਨ।

ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਭਾਗ ਦੇ ਉਪਰਾਲੇ ਅਤੇ ਨੌਜਵਾਨਾਂ ਦੇ ਜੋਸ਼ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਕਦਮ ਵਧਾ ਰਿਹਾ ਹੈ।

ਯੁਵਕ ਮੇਲੇ ਦੇ ਦੂਜੇ ਦਿਨ ਦਾ ਆਗਾਜ ਪੰਜਾਬ ਦੇ ਮਰਦਾਂ ਦੇ ਪ੍ਰਸਿੱਧ ਲੋਕ ਨਾਚ “ਝੂਮਰ” ਨਾਲ ਹੋਇਆ। ਜਿਸ ਉਪਰੰਤ ਲੁੱਡੀਆਂ ਅਤੇ ਸੰਮੀਆਂ ਨੇ ਮੇਲੇ ਦੇ ਦੂਜੇ ਦਿਨ ਸੱਭਿਆਚਾਰ ਰੰਗਾਂ ਦੇ ਮਾਹੋਲ ਵਿੱਚ ਰੰਗਦੇ ਹੋਏ ਦਰਸ਼ਕਾ ਨੂੰ ਢੋਲ ਦੇ ਡੱਗੇ ਤੇ ਤਾਲ ਤੇ ਨੱਚਣ ਤੇ ਮਜਬੂਰ ਕਰ ਦਿੱਤਾ। ਦੁਪਹਿਰ ਬਾਅਦ ਹੋਏ ਸਕਿੱਟ ਦਾ ਮੁਕਾਬਲਿਆਂ ਦੌਰਾਨ ਟੀਮਾਂ ਵੱਲੋਂ ਆਪਣੀ ਪੇਸ਼ਕਾਰੀ ਕਰਦਿਆਂ ਪੰਜਾਬ ਦੇ ਸਮਾਜਿਕ ਮੁੱਦਿਆਂ ਨੂੰ ਛੋਹਿਆ ਅਤੇ ਦਰਸ਼ਕਾ ਨੂੰ ਆਪਣੀ ਕਲਾਕਾਰੀ ਦਾ ਨਮੂਨਾ ਪੇਸ਼ ਕੀਤਾ। ਇਸ ਤੋਂ ਇਲਾਵਾ ਕਲਾਸੀਕਲ ਡਾਂਸ: ਕਥਕ, ਓੜੀਸੀ ਅਤੇ ਭਾਰਤ ਨਾਟਿਯਮ, ਪੋਸਟਰ ਮੈਕਿੰਗ, ਕਾਰਟੂਨਿੰਗ, ਚਿੱਤਰਕਾਰੀ, ਵਾਦ-ਵਿਵਾਦ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਮਲਕੀਤ ਸਿੰਘ ਰੋਣੀ ਅਤੇ ਗੁਰਪ੍ਰੀਤ ਕੌਰ ਭੰਗੂ ਵੱਲੋਂ ਬਤੌਰ ਵਿਸ਼ੇਸ ਮਹਿਮਾਨ ਯੁਵਕ ਮੇਲੇ ਦਾ ਅਨੰਦ ਮਾਣਿਆ ਅਤੇ ਵਿਭਾਗ ਵੱਲੋਂ ਨੌਜਵਾਨਾ ਨੂੰ ਥਿਏਟਰ, ਵਿਰਾਸਤੀ ਕਲਾਵਾਂ, ਲੋਕ ਨਾਚਾ ਨਾਲ ਜੋੜਨ ਦੇ ਉਪਰਾਲੇ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਦੋਵਾਂ ਅਦਾਕਾਰਾਂ ਨੂੰ ਸਨਮਾਨਿਤ ਕੀਤਾ।


Posted

in

, ,

by

Tags:

Comments

Leave a Reply

Your email address will not be published. Required fields are marked *