ਹੈਲਥ ਕੇਅਰ ਐਗਜ਼ੀਕਿਊਟਿਵ ਅਤੇ ਟੀਮ ਲੀਡਰ ਦੀ ਭਰਤੀ ਲਈਪਲੇਸਮੈਂਟ ਕੈਂਪ 27 ਦਸੰਬਰ ਨੂੰ

ਮਾਨਸਾ, 26 ਦਸੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 27 ਦਸੰਬਰ ਦਿਨ ਬੁੱਧਵਾਰ ਨੂੰ ‘ਹਰਨੂਰ ਹੈਲਥ ਕੇਅਰ ਪ੍ਰਾਈਵੇਟ ਲਿਮਟਡ’ ਵੱਲੋਂ ‘ਹੈਲਥ ਕੇਅਰ ਐਗਜ਼ੀਕਿਊਟਿਵ’ ਅਤੇ ‘ਸਕਾਈ ਅਚੀਵਰਜ਼ ਇੰਟਰਨੈਸ਼ਨਲ’ ਵੱਲੋਂ ‘ਟੀਮ ਲੀਡਰ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।  
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12 ਹਜ਼ਾਰ ਤੋਂ 15 ਹਜ਼ਾਰ ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 100 ਹੈ।  ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9464178030 ’ਤੇ ਸੰਪਰਕ ਕੀਤਾ ਜਾ ਸਕਦਾ ਹੈ

Leave a Reply

Your email address will not be published. Required fields are marked *