ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 19 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

 ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 393 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 434 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


Posted

in

,

by

Tags:

Comments

Leave a Reply

Your email address will not be published. Required fields are marked *