ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਚੰਡੀਗੜ੍ਹ, 7 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ।

ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 266 ਵਿਅਕਤੀਆਂ  ਨੂੰ ਤਫ਼ਤੀਸ਼  ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 343ਵੇਂ ਦਿਨ ਅੱਜ 95 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.3 ਕਿਲੋ ਹੈਰੋਇਨ, 160 ਕਿਲੋਗ੍ਰਾਮ ਭੁੱਕੀ, 321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 343 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 48,096 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।


Posted

in

,

by

Comments

Leave a Reply

Your email address will not be published. Required fields are marked *