April 3, 2026

Month: February 2024

ਫਾਜ਼ਿਲਕਾ 17 ਜਨਵਰੀ ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾਅ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ  ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਈ ਗਈ ਇਸ ਵੈਨ ਰਾਹੀਂ ਅੱਜ ਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ...