March 29, 2026

Month: April 2024

ਫਰੀਦਕੋਟ 19 ਅਪ੍ਰੈਲ, 2024 ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਿਸੇ ਵੀ ਬਾਸ਼ਿੰਦੇ...
ਅੰਮ੍ਰਿਤਸਰ, 18 ਅਪ੍ਰੈਲ (      )- ਪੰਜਾਬ ਰਾਜ ਅੰਤਰ ਜਿਲਾ੍ਹ  ਅੰਡਰ -16 ਟੂਰਨਾਮੈਂਟ ਦੇ ਆਖਰੀ ਲੀਗ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 16 ਟੀਮ ਨੇ ਫਾਜਲਿਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਅੰਮ੍ਰਿਤਸਰ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਫਾਜਲਿਕਾ 129 ਦੇ ਸਕੋਰ  ਤੇ ਆਲ ਆਊਟ ਹੋ ਗਏ। ਪਾਰਸ ਨੇ 46 ਦੌੜਾਂ ਬਣਾਈਆਂ। ਰੋਹਨ ਸ਼ਰਮਾ ਨੇ 41 ਦੌੜਾਂ ਦੇ ਕੇ 5 ਵਿਕਟਾਂ ਅਤੇ ਗੁਰਸੇਵਕ ਸਿੰਘ ਨੇ 44 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਜਵਾਬ ’ਚ ਅੰਮ੍ਰਿਤਸਰ 206 ਦੌੜਾਂ ’ਤੇ ਆਲ ਆਊਟ ਹੋ ਗਿਆ। ਨਿਕੇਤ ਨੰਦਾ ਨੇ 58 ਅਤੇ ਦਮਨਜੀਤ ਨੇ 46 ਦੌੜਾਂ ਬਣਾਈਆਂ। ਦੂਜੀ ਪਾਰੀ ’ਚ ਫਾਜਲਿਕਾ 138 ਦੌੜਾਂ ’ਤੇ ਆਲ ਆਊਟ ਹੋ ਗਈ। ਗੁਰਸੇਵਕ ਨੇ 48 ਦੌੜਾਂ ’ਤੇ 5 ਵਿਕਟਾਂ ਅਤੇ ਰੋਹਨ ਸ਼ਰਮਾ ਨੇ 50 ਦੌੜਾਂ ’ਤੇ 3 ਵਿਕਟਾਂ ਲਈਆਂ ਅਤੇ ਅੰਮ੍ਰਿਤਸਰ ਵਲੋਂ ਜਵਾਬ ’ਚ 64 ਦੌੜਾਂ ’ਤੇ ਪ੍ਰਾਗੁਡਨ ਸਕੋਰ 31 ਦੌੜਾਂ ’ਤੇ ਅਤੇ ਕਵੀਸ਼ ਸੇਠੀ ਨੇ 22 ਦੌੜਾਂ ਬਣਾ ਕੇ ਮੈਚ 10 ਵਿਕਟਾਂ ਨਾਲ ਜਿੱਤ ਲਿਆ ।  ਸ਼੍ਰੀ ਘਨਸ਼ਾਮ ਥੋਰੀ  ਡਿਪਟੀ ਕਮਿਸ਼ਨਰ -ਕਮ ਪ੍ਰਧਾਨ -ਏ.ਜੀ.ਏ., ਸ.ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ., ਅੰਮ੍ਰਿਤਸਰ -ਕਮ ਮੀਤ ੍ਵਪ੍ਰਧਾਨ ਏ.ਜੀ.ਏ. ਅਤੇ ਸ.ਇੰਦਰਜੀਤ ਸਿੰਘ ਬਾਜਵਾ ਹਨੀ.ਸਕੱਤਰ ਏ.ਜੀ.ਏ. ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਕੀਤੀ ਕਿ ਅੰਮ੍ਰਿਤਸਰ ਬਾਕੀ ਟੂਰਨਾਮੈਂਟ ਵਿੱਚ  ਵਧੀਆ ਪ੍ਰਦਰਸ਼ਨ ਕਰੇਗਾ।
ਅੰਮ੍ਰਿਤਸਰ 18 ਅਪੈ੍ਰਲ:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਬੀਬੀ ਭਾਨੀ ਨੇਤਰਹੀਨ ਸੰਸਥਾਨ (ਲੜਕੀਆਂ), ਛੇਹਰਟਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ਰੰਸੀਪਲ ਸ੍ਰੀ ਸੁਨੀਲ ਗੁਪਤਾ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।    ਇਸ ਮੌਕੇ ਆਪਣੇ ਸੰਬੌਧਨ ਵਿੱਚ ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਲਈ ਦਿੱਤੀਆਂ ਜਾ ਰਹੀਆਂ ਹਨ, ਜਿਸਦਾ ਲਾਭ ਹਰ ਦਿਵਿਆਂਗ ਵੋਟਰ ਲੈ ਸਕਦਾ ਹੈ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਦਿਵਿਆਂਗ ਵੋਟਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕਸ਼ਮ ਐਪ ਤਿਆਰ ਕੀਤੀੌ ਗਈ ਹੈ,ਇਸ ਐਪ ਉੱਪਰ ਰਜਿਸਟ੍ਰੇਸ਼ਨ ਕਰਵਾ ਕੇ ਕੋਈ ਵੀ ਦਿਵਿਆਂਗ ਵੋਟਰ ਪੋਲÇੰਗ ਵਾਲੇ ਦਿਨ ਟ੍ਰਾਂਸਪੋਟ ਦੀ ਸੁਵਿਧਾ ਲੈ ਸਕਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਦੇ ਹਰ ਪੋਲÇੰਗ ਬੂਥ ਉੱਪਰ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ।ਉਹਨਾਂ ਕਿਹਾ ਕਿ ਦਿਵਿਆਂਗ ਵੋਟਰ ਇਕ ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।ਇਸ ਮੌਕੇ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ.ਡਬਲਿਓ.ਡੀ.ਮੈਡਮ ਨੀਰਜ, ਗੁਰਵਿੰਦਰ ਸਿੰਘ , ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ।
ਅੰਮ੍ਰਿਤਸਰ 18 ਅਪੈ੍ਰਲ:–     ਸ; ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ ਹੇਠ ਏ .ਡੀ. ਸੀ. ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ. ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋ ਖ਼ਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆ ਦੀ ਸਹਾਇਤਾ ਨਾਲ ਨਾਵਲਟੀ ਚੌਂਕ ਵਿਖੇ ਆਮ ਪਬਲਿਕ ਨੂੰ ਆਵਾਜਾਈ ਨਿਯਮਾ ਤੋ ਜਾਗਰੂਕ ਕੀਤਾ ਗਿਆ ਜਿਸ ਵਿਚ ਬੱਚਿਆ ਦੁਆਰਾ ਟ੍ਰੈਫਿਕ ਨਿਯਮਾ ਨੂੰ ਫੋਲੋ ਕਰਨ ਵਾਲਿਆ ਨੂੰ ਜਿਵੇਂ ਕੇ ਟੂ ਵ੍ਹੀਲਰ ਚਲਾਉਂਦੇ ਸਮੇ ਹੈਲਮੇਟ ਪਾਉਣ ਵਾਲਿਆ ਨੂੰ , ਫੋਰ ਵ੍ਹੀਲਰ ਚਲਾਉਦੇ ਸਮੇ ਸੀਟ ਬੈਲਟ ਲਗਾਉਣ ਵਾਲਿਆ ਨੂੰ ਗੁਲਾਬ ਦਾ ਫੁਲ ਦੇ ਕੇ ਸਨਮਾਨਿਤ ਕੀਤਾ ਗਿਆ ਤਾ ਜੋ ਭਵਿੱਖ ਵਿਚ ਉਹ ਹਮੇਸ਼ਾ ਟ੍ਰੈਫਿਕ ਰੂਲ ਫੋਲੋ ਕਰਨ ਤੇ ਓਹਨਾ ਵੱਲ ਵੇਖ ਕੇ ਦੂਸਰੇ ਵਹੀਕਲ ਚਾਲਕ ਵੀ ਟ੍ਰੈਫਿਕ ਰੂਲ ਫੋਲੋ ਕਰਨ ।ਬੱਚਿਆ ਦੁਆਰਾ ਆਮ ਪਬਲਿਕ ਨੂੰ ਲਾਲ ਬੱਤੀ ਹੋਣ ਤੇ ਆਪਣੇ ਵਹੀਕਲ ਰੋਕਣ ਲਈ ਪ੍ਰੇਰਿਤ ਕੀਤਾ ਗਿਆ ਇਸ ਦੌਰਾਨ ਬੱਚਿਆ ਨੇ ਹੱਥਾ ਵਿਚ ਟ੍ਰੈਫਿਕ ਨਿਯਮਾ ਨੂੰ ਦਰਸਾਉਦੀਆ ਤਖਤੀਆ ਫੜ ਕੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕ ਕੀਤਾ ਗਿਆ ਇਸ ਮੌਕੇ ਸ੍ਰੀ ਜਸਪਾਲ ਸਿੰਘ ਡਾਇਰੈਕਟਰ ਪ੍ਰੋਫੈਸਰ ਖ਼ਾਲਸਾ ਕਾਲਜ਼ ਆਫ ਲਾਅ, ਪਿ੍ਰੰਸੀਪਲ ਡਾ: ਗੁਨਿਸ਼ਾ ਸਲੂਜਾ ਜੀ ਮੌਕੇ ਤੇ ਹਾਜ਼ਰ ਸਨ  ।
ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ...
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਹਾਊਸਿੰਗ ਬੋਰਡ ਕਲੋਨੀ ਦੇ ਸਰਕਾਰੀ...
ਬਠਿੰਡਾ, 18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ. ਟੀ.ਆਈ. (ਇ) ਰਾਮਪੁਰਾ ਫੂਲ ਵਿਖੇ ਅਲੁਮਿਨੀ ਮੀਟ ਕਰਵਾ ਕੇ ਸਵੀਪ ਗਤਿਵਿਧਿਆਂ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਕੇ...