September 3, 2025

Month: April 2024

ਬਠਿੰਡਾ, 29 ਅਪ੍ਰੈਲ : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ...
ਚੰਡੀਗੜ੍ਹ/ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ...
ਅੰਮ੍ਰਿਤਸਰ, 28 ਅਪ੍ਰੈਲ (         )- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਅੰਮਿ੍ਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟੑਨਿਂਗ ਅਫ਼ਸਰ-ਕਮ-ਐਸ ਡੀ  ਐਮ-2 ਸੑੀ ਮਨਕੰਵਲ ਸਿੰਘ ਚਾਹਲ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਪੱਛਮੀ ਦੇ 10 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਵਿੱਚ ਅਜਿਹੇ ਹੋਰ ਸੈਮੀਨਾਰ ਆਯੋਜਿਤ ਕੀਤੇ ਜਾਣਗੇ‌।ਉਹਨਾਂ ਦੱਸਿਆ ਕਿ ਸੈਮੀਨਾਰਾਂ ਦੌਰਾਨ ਵਿਦਿਆਰਥੀਆਂ ਨੂੰ ਚੋਣ ਪ੍ਕਿਰਿਆ ਸਬੰਧੀ ਮੋਬਾਈਲ ਐਪ ਵੀ ਡਾਊਨਲੋਡ ਕਰਵਾਏ ਗਏ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਉਹਨਾਂ ਕਿਹਾ ਕਿ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ।ਇਸ ਮੌਕੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ।
ਅਮ੍ਰਿਤਸਰ 28 ਅਪ੍ਰੈਲ –ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ  ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ...
ਅੰਮ੍ਰਿਤਸਰ, 28 ਅਪ੍ਰੈਲ (         )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਅਤੇ ਪਿਛਲੇ 72 ਘੰਟਿਆਂ ਦੌਰਾਨ ਜਿਲੇ ਦੀਆਂ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਰਈਆ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਤੇਜ਼ੀ ਨਾਲ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵੀ ਕੀਤੀ ਜਾ ਰਹੀ ਹੈ ।ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 87 ਫੀਸਦੀ ਮਾਰਕਫੈਡ ਏਜੰਸੀ ਵੱਲੋਂ 83 ਫੀਸਦੀ ਪਨਗਰੇਨ ਵੱਲੋਂ 112 ਫੀਸਦੀ ਪੰਜਾਬ ਸਟੇਟ ਵੇਅਰ ਹਾਊਸ ਏਜੰਸੀ ਵੱਲੋਂ 154 ਫੀਸਦੀ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 133 ਫੀਸਦੀ ਨਾਲ ਕਣਕ ਦੀ ਚੁਕਾਈ ਕੇ ਕੀਤੀ ਜਾ ਰਹੀ ਹੈ ਉਹਨਾਂ  ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ ।ਡਿਪਟੀ ਕਮਿਸ਼ਨਰ ਨੇ ਰਈਆਂ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ।  ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕਣਕ ਦਾ ਸੀਜ਼ਨ ਪੂਰੇ ਰਾਜ ਵਿਚ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈ, ਪਰ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਬਦੌਲਤ ਸਾਡੀ ਤਿਆਰੀ ਰਾਜ ਦੇ ਬਰਾਬਰ ਹੀ ਸੀ, ਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ-ਨਾਲ ਕਰਨ ਉਤੇ ਪਹੁੰਚ ਗਏ  ਹਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਭਵਿੱਖ ਵਿਚ ਵੀ ਅਸੀਂ ਕਣਕ ਦੀ ਚੁਕਾਈ 72 ਘੰਟਿਆਂ ਤੋਂ ਪਹਿਲਾਂ ਕਰਨ ਦੀ ਹੈ ਅਤੇ ਇਸ ਲਈ ਸਾਡੀ ਪੂਰੀ ਤਿਆਰੀ ਹੈ, ਜਿਸ ਨਾਲ ਮੰਡੀਆਂ ਵਿਚ ਕਣਕ ਰੱਖਣ ਲਈ ਥਾਂ ਦੀ ਕਮੀ ਨਹੀਂ ਆਵੇਗੀ ਅਤੇ ਨਾਲ ਹੀ ਕਣਕ ਦੀ ਕੁਆਲਟੀ ਪੱਧਰ ਵੀ ਮੀਂਹ-ਕਣੀ ਤੋਂ ਬਚ ਜਾਣ ਕਾਰਨ ਵਧੀਆ ਰਹੇਗਾ।   ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਬਾਬਤ ਰੋਜ਼ਾਨਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ ਹਰੇਕ ਐਸ ਡੀ ਐਮ ਨੂੰ ਰੋਜ਼ਾਨਾ ਆਪਣੇ ਹਲਕੇ ਦੀਆਂ ਮੰਡੀਆਂ ਦੀ ਸਾਰ ਲੈਣ ਦੀ ਹਦਾਇਤ ਕੀਤੀ ਗਈ ਹੈ। ਉਹ ਖ਼ੁਦ ਵੀ ਦੋ ਵਾਰ ਭਗਤਾਂਵਾਲਾ ਮੰਡੀ, ਜੰਡਿਆਲਾ ਮੰਡੀ ਅਤੇ ਮਜੀਠਾ ਮੰਡੀ ਦਾ ਦੌਰਾ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਰ ਚੁੱਕੇ ਹਨ, ਜਿਸ ਸਦਕਾ ਖਰੀਦ ਵਿਚ ਕੋਈ ਅੜਿਕਾ ਨਹੀਂ ਰਿਹਾ ਹੈ ਅਤੇ ਸਾਰੀਆਂ ਧਿਰਾਂ ਇਕ ਟੀਮ ਵਜੋਂ ਕੰਮ ਕਰ ਰਹੀਆਂ ਹਨ।
ਅੰਮ੍ਰਿਤਸਰ 28 ਅਪੈ੍ਰਲ 2024– ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ  ਸਥਾਨ ਤੇ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਨਾਲੋਂ ਨਾਲ ਹੀਖ਼ਤਮ ਕਰ ਦਿੱਤਾ ਗਿਆ ਹੈ। ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ  ਮੁੜ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ। ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜਿਆਦਾ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।  ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ। ਵਰਣਨ ਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।                 ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 15 ਅਪੈ੍ਰਲ  2023 ਤੋਂ ਹੁਣ ਤੱਕ 4 ਲੱਖ 27 ਹਜ਼ਾਰ 414 ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।  ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 96 ਹਜ਼ਾਰ 492 ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ 9623 ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ, 11079 ਦੇ ਕਰੀਬ ਬਿਨੈ ਪੱਤਰ ਪ੍ਰਕਿ੍ਰਆ ਵਿੱਚ ਹਨ  ਅਤੇ  10220 ਦੇ ਕਰੀਬ ਬਿਨੈ ਪੱਤਰਾਂ ਤੇ ਇਤਰਾਜ ਲੱਗੇ ਹੋਏ ਹਨ।  ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਸ: ਪਿ੍ਰੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ ।  ਸ: ਪਿ੍ਰੰਸ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲੋ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸਮੇਂ ਸਮੇਂ ਸਿਰ ਡਿਪਟੀ ਕਮਿਸ਼ਨਰ ਵਲੋਂ ਵੀਡਿਓ ਕਾਨਫਰੰਸਾਂ ਰਾਹੀਂ ਪੈਂਡੈਂਸੀ ਦੀ ਮੁਕੰਮਲ ਜਾਣਕਾਰੀ ਹਾਸਿਲ ਕੀਤੀ ਜਾਂਦੀ ਹੈ ਅਤੇ ਪੈਂਡੈਂਸੀ ਨੂੰ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।