ਫਾਜ਼ਿਲਕਾ 22 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ...
Month: May 2024
ਫ਼ਰੀਦਕੋਟ, 22 ਮਈ 2024 ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਹਲਕਾ, ਫਰੀਦਕੋਟ (09) ਰਿਟਰਨਿੰਗ ਅਫਸਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਵੋਟਰਾਂ ਨੂੰ ਵੋਟ ਦੇ...
ਫਾਜਿਲਕਾ , 22 ਮਈ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ...
ਫਾਜ਼ਿਲਕਾ, 22 ਮਈ,2024 ਫਾਜ਼ਿਲਕਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਵਚਨਬੱਧ ਹੈ। ਇਹ ਗੱਲ ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਖੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜਿਲ਼੍ਹੇ ਵਿਚ 402527 ਪੁਰਸ਼, 361078 ਮਹਿਲਾ ਅਤੇ 18 ਟਰਾਂਸਜੈਂਡਰ ਵੋਟਰ ਹਨ ਤੇ ਕੁੱਲ ਵੋਟਰਾਂ ਦੀ ਗਿਣਤੀ 763623 ਹੈ। ਇੰਨ੍ਹਾਂ ਵੋਟਰਾਂ ਨੂੰ ਵੋਟਰ ਸਲਿੱਪ ਵੰਡਣ ਦੀ ਪ੍ਰਕਿਆ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨ੍ਹਾਂ ਹੋਰ ਚੋਣ ਤਿਆਰੀਆਂ ਵਜੋਂ ਚੋਣ ਅਮਲੇ ਦੀ ਸਿਖਲਾਈ ਅਤੇ ਹੋਰ ਪ੍ਰਬੰਧ ਵੀ ਚੋਣ ਕਮਿਸ਼ਨ ਵੱਲੋਂ ਦਿੱਤੀ ਸਮਾਂ ਸਾਰਣੀ ਅਨੁਸਾਰ ਕੀਤੇ ਜਾ ਰਹੇ ਹਨ। ਡਿਪਟੀ ਕਮਿਸਨਰ ਨੇ ਦੱਸਿਆ ਕਿ ਉਮੀਦਵਾਰਾਂ ਦੇ ਚੋਣ ਖਰਚੇ ਦੀ ਨਿਗਰਾਨੀ ਲਈ ਵੀ ਵੀਡੀਓਗ੍ਰਾਫੀ ਟੀਮਾਂ ਸਮੇਤ ਹੋਰ ਖਰਚਾ ਨਿਗਰਾਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਮੀਦਵਾਰਾਂ ਵੱਲੋਂ ਚੋਣ ਸਭਾਵਾਂ, ਰੋਡ ਸ਼ੋਅ, ਸ਼ੋਸਲ, ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ਤੇ ਕੀਤੇ ਜਾ ਰਹੇ ਪ੍ਰਚਾਰ ਦੇ ਖਰਚੇ ਬੁੱਕ ਕੀਤੇ ਜਾ ਰਹੇ ਹਨ। ਮੁੱਲ ਦੀਆਂ ਖ਼ਬਰਾਂ ਦੇ ਖਰਚੇ ਵੀ ਬੁੱਕ ਕੀਤੇ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਚੌਣਾਂ ਦੇ ਮੱਦੇਨਜਰ ਨਸ਼ੇ, ਜਾਂ ਧਨ ਬਲ ਦੀ ਵਰਤੋਂ ਨੂੰ ਰੋਕਣ ਲਈ ਵੀ ਚੋਣ ਕਮਿਸ਼ਨ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12-12 ਐਫਐਸਟੀ ਅਤੇ ਐਸਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਕਿਸੇ ਉਮੀਦਵਾਰ ਜਾਂ ਉਸਦੇ ਸਮਰੱਥਕ ਵੱਲੋਂ ਮੁਫ਼ਤ ਦੀਆਂ ਵਸਤਾਂ ਦੇ ਲਾਲਚ ਦੇਣ ਜਾਂ ਨਸ਼ੇ ਵੰਡਣ ਦੀ ਕੋਈ ਸੂਚਨਾ ਹੋਵੇ ਤਾਂ ਲੋਕ ਸੀ ਵਿਜਲ ਐਪ ਰਾਹੀਂ ਇਸਦੀ ਸੂਚਨਾ ਦੇ ਸਕਦੇ ਹਨ। 100 ਮਿੰਟ ਦੇ ਅੰਦਰ ਅੰਦਰ ਐਫਐਸਟੀ ਟੀਮ ਰਾਹੀਂ ਕਾਰਵਾਈ ਯਕੀਨੀ ਬਣਾਈ ਜਾਵੇਗੀ। ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੋਣਾਂ ਦੇ ਮੱਦੇਨਜਰ ਸੁਰੱਖਿਆ ਦੇ ਸ਼ਖਤ ਪ੍ਰਬੰਧ ਕੀਤੇ ਗਏ ਹਨ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਚੋਣਾਂ ਪੂਰੀ ਤਰਾਂ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।
ਫਾਜ਼ਿਲਕਾ, 22 ਮਈ,2024 ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਿਲ਼੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਸ ਮੀਡੀਆ ਵਿੱਚ ਕੁਝ ਚੁਣੀਂਦੇ ਉਮੀਦਵਾਰਾਂ ਦੀਆਂ ਗਿਣੀ-ਮਿੱਥੀ ਥਾਂ ਦੇ ਕੇ ਉਹਨਾਂ ਦੀ ਪ੍ਰਮੋਸ਼ਨ ਕੀਤੀ ਜਾਵੇਗੀ ਤਾਂ ਉਸਨੂੰ ਪੇਡ ਨਿਊਜ਼ ਮੰਨਿਆ ਜਾਵੇਗਾ । ਉਹਨਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ ਰੇਟ ਅਨੁਸਾਰ ਖ਼ਰਚਾ ਬੁੱਕ ਕਰਕੇ ਉਮੀਦਵਾਰ ਦੇ ਖਾਤੇ ਵਿੱਚ ਪਾਇਆ ਜਾਵੇਗਾ । ਸਮੂਹ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾਇੰਦਿਆਂ ਨੂੰ ਮੁਖਾਤਿਬ ਹੁੰਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਖਬਰਾਂ ਛਾਪਣ ਤੋਂ ਗੁਰੇਜ ਕੀਤਾ ਜਾਵੇ । ਉਹਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਮੀਡੀਆ ਹਾਊਸ ਅਤੇ ਸੰਸਦ ਭਵਨ ਵਿੱਚ ਸਾਂਸਦਾ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਸਖਤੀ ਵਰਤਣ ਲਈ ਇਲੈਕਸ਼ਨ ਕਮਿਸ਼ਨ ਨੂੰ ਬੇਨਤੀਆਂ ਕੀਤੀਆਂ ਗਈਆਂ ਹਨ । ਇਸ ਸਬੰਧੀ ਇਲੈਕਸ਼ਨ ਕਮਿਸ਼ਨ ਨੇ ਰੀਪ੍ਰਜੈਂਟੇਸ਼ਨ ਆਫ ਪੀਪਲ ਐਕਟ 1951 ਵਿੱਚ ਤਰਮੀਮ ਕਰਕੇ ਦੋ ਸਾਲ ਦੀ ਸਜ਼ਾ ਦੇ ਪ੍ਰਾਵਧਾਨ ਦੀ ਤਜਵੀਜ ਵੀ ਰੱਖੀ ਹੈ । ਉਹਨਾਂ ਦੱਸਿਆ ਕਿ ਅਖਬਾਰਾਂ, ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਵਿੱਚ ਨਸ਼ਰ ਹੋ ਰਹੀਆਂ ਖ਼ਬਰਾਂ ਦੀ ਲਗਾਤਾਰ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੋਨੀਟਰਿੰਗ ਕਮੇਟੀ) ਦਾ ਗਠਨ ਕੀਤਾ ਗਿਆ ਹੈ । ਇਹ ਕਮੇਟੀ ਪੇਡ ਨਿਊਜ਼ ਅਤੇ ਮਾਡਲ ਕੋਡ ਆਫ ਕੰਡਕਟ ਦੀ ਉਲੰਘਨਾ ਕਰਨ ਵਾਲੀਆਂ ਖਬਰਾਂ ਸਬੰਧੀ ਉਮੀਦਵਾਰ ਨੂੰ ਆਰ.ਓ. ਰਾਹੀਂ ਸਮੇਂ ਸਮੇਂ ਤੇ ਨੋਟਿਸ ਜਾਰੀ ਕਰਨ ਲਈ ਪਾਬੰਧ ਹੈ । ਉਹਨਾਂ ਇਹ ਵੀ ਦੱਸਿਆ ਕਿ ਇੱਕੋ ਅਖਬਾਰ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਇੱਕੋ ਅਕਾਰ ਵਿੱਚ ਛਪੀਆਂ ਖਬਰਾਂ ਜਿਸ ਵਿੱਚ ਉਮੀਦਵਾਰ ਦੀ ਉਸਤਤ (ਵਡਿਆਈ) ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਦੋਨੋਂ ਉਮੀਦਵਾਰਾਂ ਨੂੰ ਸਾਰੀ ਜਨਤਾ (ਹਰ ਵਰਗ) ਦਾ ਸਮਰਥਨ ਪ੍ਰਾਪਤ ਹੈ ਅਤੇ ਇਹ ਉਮੀਦਵਾਰ ਜਿੱਤ ਦਰਜ ਕਰ ਸਕਦਾ ਹੈ, ਵੀ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀ ਹੈ । ਇਸੇ ਤਰਾਂ ਬਿਨ੍ਹਾਂ ਤੱਥਾਂ ਤੋਂ ਕਿਸੇ ਬਾਰੇ ਵਧਾ ਚੜਾ ਕੇ ਕੀਤੀ ਗੱਲ ਵੀ ਇਸੇ ਸ਼੍ਰੇਣੀ ਵਿਚ ਆਉਂਦੀ ਹੈ। ਜਿਨਾਂ ਖਬਰਾਂ ਦੀ ਸੁਰਖੀ ਵਿੱਚ ਲਿਖਿਆ ਗਿਆ ਹੋਏ ਕਿ ਇੱਕ ਉਮੀਦਵਾਰ ਨੂੰ ਸਾਰੀ ਜਨਤਾ ਦਾ ਸਮਰਥਨ ਪ੍ਰਾਪਤ ਹੈ ਵੀ ਪੇਡ ਨਿਊਜ਼ ਹੈ । ਕਿਸੇ ਛੋਟੇ ਰਾਜਨੀਤਿਕ ਪ੍ਰੋਗਰਾਮ ਦੀ ਵਧਾ ਚੜਾ ਕੇ ਕੀਤੀ ਗਈ ਲਗਾਤਾਰ ਕਵਰੇਜ ਵੀ ਪੇਡ ਨਿਊਜ਼ ਹੈ । ਉਨ੍ਹਾਂ ਨੇ ਕਿਹਾ ਕਿ ਇਸ ਸੰਬਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਨਜਰਸਾਨੀ ਕੀਤੀ ਜਾ ਰਹੀ ਹੈ ਅਤੇ ਖਬਰਾਂ ਨਾਲ ਸਬੰਧਤ ਫੇਸਬੁੱਕ ਪੇਜ ਤੇ ਯੂਟਿਊਬ ਚੈਨਲ ਵੀ ਪੇਡ ਨਿਊਜ ਜਾਂ ਸਿਆਸੀ ਇਸਤਿਹਾਰਬਾਜੀ ਦੇ ਪੱਖ ਤੋਂ ਨਿਗਰਾਨੀ ਹੇਠ ਹਨ। ਇਸੇ ਤਰਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੋਸ਼ਲ ਮੀਡੀਆ ਵੀ ਸ਼ਾਮਿਲ ਹੈ ਤੇ ਕੋਈ ਵੀ ਇਸਤਿਹਾਰ ਐਮਸੀਐਮਸੀ ਦੀ ਪੂਰਵ ਪ੍ਰਵਾਨਗੀ ਦੇ ਨਹੀਂ ਚਲਾਇਆ ਜਾ ਸਕਦਾ ਹੈ। ਪ੍ਰਿੰਟ ਮੀਡੀਆ ਵਿਚ ਵੀ 31 ਮਈ ਅਤੇ 1 ਜੂਨ ਨੂੰ ਛੱਪਣ ਵਾਲੇ ਇਸਤਿਹਾਰ ਐਮਸੀਐਮਸੀ ਤੋਂ ਪ੍ਰੀ ਸਰਟੀਫਾਇਡ ਹੋਣੇ ਲਾਜਮੀ ਹਨ।
ਅੰਮ੍ਰਿਤਸਰ 21 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ...
ਬਠਿੰਡਾ, 21 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ...
ਅੰਮ੍ਰਿਤਸਰ 21 ਮਈ 2024– ਲੋਕ ਸਭਾ ਚੋਣਾ-2024 ਦੇ ਸੱਤਵੇ ਗੇੜ ਵਿੱਚ ਪੰਜਾਬ ਵਿੱਚ ਹੋਣ ਵਾਲੀ ਵੋਟਿੰਗ ਜੋ ਕਿ ਮਿਤੀ 01.06.2024 ਨੂੰ ਹੋਣੀ ਹੈ...
ਬਠਿੰਡਾ, 21 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ...
ਅੰਮ੍ਰਿਤਸਰ 21 ਮਈ 2024– ਲੋਕਸਭਾ ਚੋਣਾਂ 2024 ਲੜ੍ਹ ਰਹੇ ਉਮੀਦਵਾਰਾਂ ਦੇ ਖਰਚੇ ਤੇ ਸਰਵੀਲੈਂਸ ਟੀਮਾਂ ਆਪਣੀ ਤਿੱਖੀ ਨਜ਼ਰ ਰੱਖ ਰਹੀਆਂ ਹਨ। ਇਸ...
ਲੁਧਿਆਣਾ, 21 ਮਈ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਲਗਭਗ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ...
ਅੰਮ੍ਰਿਤਸਰ 21 ਮਈ 2024 ( )- ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ...
ਮੋਗਾ 21 ਮਈ:ਜ਼ਿਲ੍ਹਾ ਮੋਗਾ ਦਾ ਕੋਈ ਵੀ ਬੱਚਾ ਜਾਂ ਵਿਅਕਤੀ ਜਦੋਂ ਕਿਸੇ ਖੇਤਰ ਵਿੱਚ ਖਾਸ ਉਪਲਬਧੀ ਹਾਸਲ...
ਅੰਮ੍ਰਿਤਸਰ, 21 ਮਈ ( )-ਚੋਣ ਲੜ ਰਹੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ, ਜਿਸ...
ਫਿਰੋਜ਼ਪੁਰ 21 ਮਈ ( ) ਲੋਕ ਸਭਾ ਚੋਣਾ 2024 ਦੋਰਾਨ ਵੋਟਰਾਂ ਨੁੰ ਜਾਗਰੂਕ ਕਰਨ ਦੇ ਉਦੇਸ਼ ਲਈ ਜ਼ਿਲ੍ਹਾ ਫਿਰੋਜਪੁਰ ਵਿੱਚ...
ਫ਼ਰੀਦਕੋਟ 21 ਮਈ,2024 ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼...
ਮਾਨਸਾ, 21 ਮਈ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ...
ਮਾਨਸਾ 21 ਮਈ:ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ...
ਮੋਗਾ 21 ਮਈਵੋਟਾਂ ਪ੍ਰਤੀ ਆਮ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਵੀਪ ਟੀਮਾਂ ਵੱਲੋਂ ਲਗਾਤਾਰ ਜ਼ਮੀਨੀ ਪੱਧਰ...
ਫਿਰੋਜ਼ਪੁਰ 21 ਮਈ ( ) ਲੋਕ ਸਭਾ ਚੋਣਾਂ 2024 ਲਈ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਕੁੱਲ 1670008 ਵੋਟਰ ਆਪਣੇ ਵੋਟ ਦੇ ਹੱਕ...
