March 24, 2026

Month: September 2024

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਕੰਗਣ ਖੇੜਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਜ਼ਿਕਰ ਵੀ ਕੀਤਾ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ...
 ਲੁਧਿਆਣਾ, 17 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ...