April 19, 2026

Year: 2024

ਅੰਮ੍ਰਿਤਸਰ 16 ਅਗਸਤ 2024—           ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ।           ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਉਣ ਵਿੱਚ ਮਦਦ ਕਰੋ। ਤੁਹਾਡਾ 2 ਮਿੰਟ ਦਾ ਸਮਾਂ ਕਿਸੇ ਦੀ ਜਾਨ ਬਚਾ ਸਕਦਾ ਹੈ।           ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਵੀ ਸੜਕ ਹਾਦਸਿਆਂ ਦੇ ਜਖਮੀਆਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਜੀ ਟੀ ਰੋਡਾਂ ਉਪਰ ਤਾਇਨਾਤ ਕੀਤੀ ਗਈ ਹੈ, ਜੋ ਕਿਸੇ ਵੀ ਸੜ੍ਹਕੀ ਹਾਦਸੇ ਦਾ ਪਤਾ ਲੱਗਣ ਤੇ ਤੁਰੰਤ ਪਹੁੰਚ ਕੇ ਜਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਵਿਖੇ ਪਹੁੰਚਾਉਦੀ ਹੈ ਜਿਸ ਨਾਲ ਕਈ ਜਾਨਾਂ ਅਜਾਈ ਜਾਨ ਤੋਂ ਬਚ ਜਾਂਦੀਆਂ ਹਨ।
ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ ‘ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ...