April 13, 2026

Year: 2024

ਫਾਜ਼ਿਲਕਾ 14 ਅਪ੍ਰੈਲ                 ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਜਿੱਥੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈ ਵਿਚ ਜੁਗ ਪਲਟਾਊ ਸਖਸ਼ੀਅਤ ਬਾਬਾ ਸਾਹਿਬ ਨੂੰ ਨਮਨ ਕੀਤਾ ਗਿਆ। ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਨਿਰਮਾਣ ਵਿਚ ਪਾਏ ਵਿਲੱਖਣ ਤੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾ ਲਿਖਿਆ ਸੰਵਿਧਾਨ ਸਾਡਾ ਮਾਰਗਦਰਸ਼ਕ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਵਿਚ ਦਰਜ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੇ ਭੇਦਭਾਵ ਖਤਮ ਕਰਕੇ ਸਭ ਨੂੰ ਬਰਾਬਰੀ ਦੇ ਮੌਕੇ ਦੇਣ ਵਾਲਾ ਸੰਵਿਧਾਨ ਘੜਿਆ ਸੀ ਅਤੇ ਸਾਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਸਿੱਖਿਆ ਦੇ ਪਸਾਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸੰਵਿਧਾਨ ਵਿਚ ਡਾ: ਭੀਮ ਰਾਓ ਅੰਬੇਦਕਰ ਜੀ ਨੇ ਸਾਨੂੰ ਵੋਟ ਦਾ ਹੱਕ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ ਆਪਣੇ ਵੋਟ ਹੱਕ ਦਾ ਇਸਤੇਮਾਲ ਜਰੂਰ ਕਰੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਣ ਰਾਹੀਂ ਸਾਨੂੰ ਸਭ ਨੂੰ ਹੱਕ ਦਿੱਤੇ ਗਏ ਹਨ ਅਤੇ ਉੱਥੇ ਹੀ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਸਾਨੂੰ ਆਪਣੇ ਹੱਕ ਮਾਨਣ ਦੇ ਨਾਲ ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ।                 ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸੋਕ ਕੁਮਾਰ ਨੇ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ,  ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
ਅੰਮ੍ਰਿਤਸਰ, 13 ਅਪ੍ਰੈਲ: –ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਉਂਦੀਆਂ ਰਹਿੰਦੀਆਂ ਹਨ ਜੋ ਆਪਣੇ...
ਅੰਮ੍ਰਿਤਸਰ 13 ਅਪ੍ਰੈਲ 2024—-ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)...
ਬਠਿੰਡਾ, 13 ਅਪ੍ਰੈਲ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਬਠਿੰਡਾ ਸਾਈਕਲ ਗਰੁੱਪ ਦੇ...