ਬਠਿੰਡਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਚ ਸੁਧਾਰ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 17 ਪੇਂਡੂ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਿੰਡਾਂ/ਸ਼ਹਿਰਾਂ ਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਆਉਣ ਵਾਲੀ ਪੀੜ੍ਹੀ ਨੂੰ ਪੂਰਨ ਜਾਗਰੂਕ ਕਰਵਾਉਣ। ਉਨ੍ਹਾਂ ਕਲੱਬਾਂ ਨੂੰ ਇਹ ਵੀ ਕਿਹਾ ਕਿ ਜਿੰਮੇਵਾਰੀ ਨਾਲ ਟੀਚਾ ਮਿੱਥ ਕੇ ਆਪਣੇ ਪਿੰਡਾਂ ਅਤੇ ਲੋਕ ਭਲਾਈ ਲਈ ਨੇਕ ਕਾਰਜ ਕਰਨ। ਇਸ ਦੌਰਾਨ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪਿੰਡ ਵਿੱਚ ਕਲੱਬ ਦਾ ਸਰਗਰਮ ਹੋਣਾ ਜ਼ਰੂਰੀ ਤੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ, ਸ਼ਹਿਰ ਅਤੇ ਸੂਬੇ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਨੇਕ ਕਾਰਜ ਕੀਤੇ ਜਾਣ ਜਿਨ੍ਹਾਂ ਨਾਲ ਨੌਜਵਾਨ ਪ੍ਰਭਾਵਿਤ ਹੋ ਕੇ ਯੂਥ ਕਲੱਬਾਂ ਨਾਲ ਜੁੜਨ। ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਵੱਖ-ਵੱਖ ਪਿੰਡਾਂ ਤੋਂ ਆਏ ਯੂਥ ਕਲੱਬਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਜਾਵੇ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬ ਦੇ...
Year: 2024
ਮੋਗਾ, 25 ਜਨਵਰੀ (000)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ...
ਮਾਨਸਾ, 25 ਜਨਵਰੀ:ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਹਿਤ ਵਿਚ ਹੋਈਆਂ ਸ਼ਹੀਦਾਂ ਦੀਆਂ ਕੁਰਬਾਨੀਆਂ...
ਅੰਮ੍ਰਿਤਸਰ 24 ਜਨਵਰੀ 2024— ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ...
ਅੰਮ੍ਰਿਤਸਰ 24 ਜਨਵਰੀ 2024 ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ।...
ਚੰਡੀਗੜ੍ਹ, 24 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ...
ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ...
ਅੰਮ੍ਰਿਤਸਰ, 24 ਜਨਵਰੀ 2024- 10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ...
ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼...
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
ਅੰਮ੍ਰਿਤਸਰ, 24 ਜਨਵਰੀ 2024 – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ...
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 24 ਜਨਵਰੀ: ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ...
ਫਾਜ਼ਿਲਕਾ 24 ਜਨਵਰੀਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ...
ਮਾਨਸਾ, 24 ਜਨਵਰੀ:ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ਵਿਚ ‘ਜਨ ਸੁਣਵਾਈ ਕੈਂਪ’ ਸਹਾਈ ਹੋਣਗੇ।...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: 26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ...
ਫਾਜ਼ਿਲਕਾ 24 ਜਨਵਰੀ 2024…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ...
ਫ਼ਿਰੋਜ਼ਪੁਰ, 24 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ...
ਮੋਗਾ, 24 ਜਨਵਰੀ:ਯੂਨਾਈਟਿਡ ਨੇਸ਼ਨ ਆਰਗਨਾਈਜੇਸ਼ਨ ਦੇ ਐਫਲੀਏਟਡ ਯੂਨਾਈਟਡ ਸਕੂਲ ਆਰਗਨਾਈਜੇਸ਼ਨ ਆਫ ਇੰਡੀਆ ਦੇ ਸਾਲਾਨਾ 73ਵੇਂ ਆਲ ਇੰਡੀਆ...
ਫਿਰੋਜ਼ਪੁਰ 24 ਜਨਵਰੀ 2024. ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ...
ਬਠਿੰਡਾ, 24 ਜਨਵਰੀ : ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973...
ਮੋਗਾ 24 ਜਨਵਰੀ:ਕੁਝ ਪਿੰਡਾਂ ਵਿੱਚ ਫੈਲੀ ਮੂੰਹ-ਖੁਰ ਦੀ ਬਿਮਾਰੀ ਕਾਰਨ ਬਾਕੀ ਜ਼ਿਲ੍ਹਿਆ ਵਿੱਚ ਵੀ ਪਸ਼ੂ ਪਾਲਕਾਂ ਵਿੱਚ...
