March 30, 2026

Month: January 2025

ਫਾਜ਼ਿਲਕਾ 26 ਜਨਵਰੀ            76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ।          ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ।          ਉਨ੍ਹਾਂ ਨੇ ਕਿਹਾ ਕਿ  ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। 
ਮਲੇਰਕੋਟਲਾ 26 ਜਨਵਰੀ :                   ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ...