September 5, 2025

Month: February 2025

ਮਾਲੇਰਕੋਟਲਾ 23 ਫਰਵਰੀ :                      ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 20,000 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ ਨੇ ਬਲਾਕ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਖੇ ਪੰਜਾਬ ਰਾਜ ਦਿਹਾਤੀ ਆਜਿਵਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਦਾ ਜਾਇਜਾ ਲੈਣ ਮੌਕੇ ਕੀਤਾ ।                     ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ  2024 ਵਿੱਚ ਲਾਗੂ ਕੀਤਾ ਗਿਆ ਸੀ।ਜਿਸ ਦੇ ਅੰਤਰਗਤ ਬਲਾਕ ਅਮ੍ਰਿਤ ਸੀ.ਐਲ.ਐਫ. ਅਮਰਗੜ ਪਿੰਡ ਬਾਗੜੀਆਂ ਵਿਖੇ ‘ ਪਹਿਲ ‘ ਪ੍ਰੋਜੈਕਟ  ਸੈਂਟਰ ਸਥਾਪਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10,000 ਵਰਦੀਆਂ ਦਾ ਆਰਡਰ ‘ ਪਹਿਲ ‘ ਪ੍ਰੋਜੈਕਟ  ਤਹਿਤ ਤਿਆਰ ਕਰਨ ਲਈ ਮਿਲਿਆ ਸੀ ਜੋ ਕਿ ਸੰਗਰੂਰ ਵਲੋਂ ਤਿਆਰ ਕਰਵਾ ਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ ।                  ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਨੂੰ 20,000 ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 240 ਸਕੂਲਾਂ ਤੋਂ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਹੋਇਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਮਿਲੇਗਾ ਅਤੇ ਪ੍ਰਤੀ ਵਰਦੀ 60 ਰੁਪਏ ਸਿਲਾਈ ਦਿੱਤੀ ਜਾਵੇਗੀ । 
ਮਾਲੇਰਕੋਟਲਾ 23 ਫਰਵਰੀ :                     ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ।                 ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ  ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ ।                ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ...