September 3, 2025

Month: March 2025

ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।            ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।    ...
ਮਾਨਸਾ, 31 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿੱਥੇ 12.82 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਈਨਰ ਰੋੜਕੀ ਮਾਈਨਰ, ਖੈਰਾ ਮਾਈਨਰ, ਝੰਡਾ ਮਾਈਨਰ ਅਤੇ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਉਥੇ 2.10 ਕਰੋੜ ਰੁਪਏ ਨਾਲ ਇਤਿਹਾਸਕ ਮਹੱਤਤਾ ਵਾਲਾ ਪੁਲ ਬਣਾਇਆ ਗਿਆ ਹੈ।            ਉਨ੍ਹਾਂ ਕਿਹਾ ਕਿ ਰੋੜਕੀ ਮਾਈਨਰ ਦੀ ਕੁੱਲ ਲੰਬਾਈ 45125 ਫੁੱਟ ਹੈ ਜਿਸ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਆਹਲੂਪੁਰ, ਕੌੜੀਵਾੜਾ, ਭੱਲਣਵਾੜਾ, ਸਰਦੂਲਗੜ੍ਹ, ਫੂਸਮੰਡੀ, ਰਣਜੀਤਗੜ੍ਹ ਬਾਂਦਰਾਂ, ਖੈਰਾ ਖੁਰਦ, ਭੂੰਦੜ, ਰੋੜਕੀ, ਝੰਡਾ ਖੁਰਦ, ਸਾਧੂਵਾਲਾ, ਮੀਰਪੁਰ ਖੁਰਦ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ ਨੂੰ ਪੀਣਯੋਗ ਅਤੇ ਰਕਬੇ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 7636 ਏਕੜ ਰਕਬੇ ਨੂੰ ਲਾਭ ਪੁੱਜੇਗਾ। ਇਸੇ ਤਰ੍ਹਾਂ ਖੈਰਾ ਮਾਈਨਰ, ਜੋ 22040 ਫੁੱਟ ਲੰਮਾ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਖੈਰਾ ਖੁਰਦ, ਆਹਲੂਪੁਰ, ਖੈਰਾ ਕਲਾਂ, ਝੰਡਾ ਕਲਾਂ, ਸਰਦੂਲਗੜ੍ਹ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਈਨਰ ਨਾਲ 1934 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ 19180 ਫੁੱਟ ਲੰਮੇ ਝੰਡਾ ਮਾਈਨਰ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮਾਨਖੇੜਾ ਅਤੇ ਝੰਡਾ ਕਲਾਂ ਨੂੰ ਪੀਣਯੋਗ ਪਾਣੀ ਮਿਲੇਗਾ ਅਤੇ 2586 ਏਕੜ ਰਕਬੇ ਨੂੰ ਸਿੰਜਾਈਯੋਗ ਪਾਣੀ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ, ਜੋ 22575 ਫੁੱਟ ਲੰਮੀ ਹੈ, ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਮੀਰਪੁਰ ਖੁਰਦ, ਜਟਾਣਾਂ ਕਲਾਂ, ਟਿੱਬੀ ਹਰੀ ਸਿੰਘ, ਸਰਦੂਲੇਵਾਲਾ, ਕਾਹਨੇਵਾਲਾ ਨੂੰ ਪੀਣਯੋਗ ਅਤੇ ਸਿੰਜਾਈਯੋਗ ਪਾਣੀ ਮੁਹੱਈਆ ਹੁੰਦਾ ਹੈ। ਇਸ ਨਾਲ 4114 ਏਕੜ ਰਕਬੇ ਦੀ ਸਿੰਜਾਈ ਯਕੀਨੀ ਬਣੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਘੱਗਰ ਦਰਿਆ ਉੱਪਰ ਸਟੀਲ ਫੁੱਟ ਬ੍ਰਿਜ, ਜੋ 2.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਵੀ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਦੇ ਰਿਕਾਰਡ ਸਮੇਂ ਵਿਚ ਤਿਆਰ ਕੀਤੇ ਗਏ ਇਸ ਪੁੱਲ ਨਾਲ ਤਿੰਨ ਤੋਂ ਚਾਰ ਪਿੰਡਾਂ ਦੇ ਲੋਕਾਂ ਨੂੰ ਘੱਗਰ ਦਰਿਆ ਨੂੰ ਪਾਰ ਕਰਨ ਵਿੱਚ ਆਸਾਨੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੇ ਇੱਕ ਪੁਰਾਣਾ ਪੁਲ ਸੀ ਜਿਸ ਨੂੰ ਸਾਲ 2023 ਦੇ ਹੜ੍ਹਾਂ ਦੌਰਾਨ ਪਾਣੀ ਦੀ ਡਾਫ਼ ਲੱਗਣ ਕਾਰਨ ਤੋੜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਵਾਂ ਪੁਲ ਪਾਣੀ ਦੇ ਹਰ ਪੱਧਰ ਨੂੰ ਸਹਿਣ ਕਰਨ ਲਈ ਬਣਾਇਆ ਗਿਆ ਹੈ। ਇਸ ਪੁੱਲ ਦਾ ਸਪੈਨ ਤਿੰਨ ਮੀਟਰ ਰੱਖਿਆ ਗਿਆ ਹੈ ਅਤੇ ਇਹ ਪੁੱਲ ਤਕਰੀਬਨ 94 ਮੀਟਰ ਲੰਬਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ 17565 ਦੇ ਕਰੀਬ ਖਾਲ ਬਣਾਏ ਅਤੇ ਬਹਾਲ ਕੀਤੇ ਹਨ ਅਤੇ 4500 ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ 4557 ਕਰੋੜ ਰੁਪਏ ਨਹਿਰਾਂ ‘ਤੇ ਖਰਚ ਕੀਤੇ ਹਨ