March 27, 2026

Month: March 2025

ਹੁਸ਼ਿਆਰਪੁਰ, 11 ਮਾਰਚ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।            ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।             ...