ਫ਼ਿਰੋਜ਼ਪੁਰ 30 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ...
Month: April 2025
ਧਨੌਲਾ, 30 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਮਾਲੇਰਕੋਟਲਾ30 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਹਾਸਲ ਕਰਕੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕੇ ਦੇ ਪਿੰਡ ਸ਼ੇਖੂਪੁਰਾ ਕਲਾ, ਹੁਸੈਨਪੁਰਾ,ਢੱਡੇਵਾੜੀ ਅਤੇ ਹਕੀਮਪੁਰਾ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਬ...
ਮਾਲੇਰਕੋਟਲਾ 30 ਅਪ੍ਰੈਲ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ । ਇਸ ਗੱਲ ਦੀ ਜਾਣਕਾਰੀ ਅੱਜ ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ ਕਮ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਜਲਦ ਹੀ ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ 02 ਤੋਂ 04 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਥੇ ਉਨ੍ਹਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਮੀਟਿੰਗ ‘ਨਸ਼ਾ ਮੁਕਤੀ ਯਾਤਰਾ’ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋ ਹੋਵੇਗੀ । ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਹੈ। ਜਗਦੀਪ ਜੱਗਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਹੈ ਅਤੇ ਇਹ ਉਦਮ ਤਦ ਹੀ ਸਫਲ ਹੋ ਸਕਦਾ ਹੈ ਜਦੋਂ ਸਮਾਜ ਦਾ ਹਰ ਇੱਕ ਵਿਅਕਤੀ ਇਸ ਮੁਹਿੰਮ ਵਿੱਚ ਭਾਗ ਲਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ ਆਪਣੇ ਘਰ, ਗਲੀ, ਮੁਹੱਲੇ, ਪਿੰਡ ਅਤੇ ਸ਼ਹਿਰ ਪੱਧਰ ‘ਤੇ ਆਵਾਜ਼ ਉਠਾਈ ਜਾਵੇ । ਉਨ੍ਹਾਂ ਮੀਡੀਆਂ ਦੇ ਸਾਥੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ । ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦਿਵਾਂਗੇ । ਉਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਕਮੇਟੀਆਂ ਅਤੇ ਸਰਪੰਚਾਂ ਤੋਂ ਉਮੀਦ ਜਤਾਈ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਅਤੇ ਕਾਨੂੰਨੀ ਅਧਿਕਾਰੀਆਂ ਵੱਲੋਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਸੋਸਾਇਟੀ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਵੀ ਬਹੁਤ ਹੀ ਮਹੱਤਵਪੂਰਨ ਹੈ। ਜਗਦੀਪ ਜਗ੍ਹਾ ਨੇ ਅਖੀਰ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ ਹੈ। ਇਸ ਲਈ ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ । ਇਸ ਮੌਕੇ ਉਨ੍ਹਾਂ ਨਾਲ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਕੋਆਰਡੀਨੇਟਰ ਮਾਲੇਰਕੋਟਲਾ ਸ਼ਿੰਗਾਰਾ ਸਿੰਘ ਰੁੜਕਾ ਅਤੇ ਕੋਆਰਡੀਨੇਟਰ ਅਮਰਗੜ੍ਹ ਗੁਰਪ੍ਰੀਤ ਸਿੰਘ ਬਨਭੋਰਾ ਵੀ ਮੌਜੂਦ ਸਨ ।
ਮਾਨਸਾ, 30 ਅਪ੍ਰੈਲ : ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ...
ਜਗਰਾਉਂ, 30 ਅਪ੍ਰੈਲ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਮੱਲ੍ਹਾ ਅਤੇ ਚੱਕਰ ਦੇ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਣ ਕਾਰਜ਼ਾਂ ਨੂੰ ਲੋਕ...
ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ...
ਜਲੰਧਰ, 30 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਵਿੱਚ...
ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ...
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ...
ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ...
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ...
ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ...
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ...
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ...
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ...
ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ...
ਮੋਗਾ, 29 ਅਪ੍ਰੈਲ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ...
ਮਾਲੇਰਕੋਟਲਾ 28 ਅਪ੍ਰੈਲ- ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਮਾਲੇਰਕੋਟਲਾ ਸੁਰਿੰਦਰ ਸਿੰਘ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਪਸ਼ੁਧਨ ਮਿਸ਼ਨ (NLM) ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ ਲਈ ਅਪੀਲ ਕੀਤੀ ਗਈ। ਉਹਨਾਂ ਦੱਸਿਆ ਕਿ ਇਹ ਯੋਜਨਾ ਸਿਰਫ਼ ਪੰਜ (5) ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ।ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਹੈ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੁੰਦੀ ਹੈ ਅਤੇ ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਇਸ ਨਾਲ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਲੱਗਦੀ ਹੈ। ਉਹਨਾਂ ਦੁੱਧ ਉਤਪਾਦਕ ਕਿਸਨਾਂ ਨੂੰ ਇਸ ਬੀਮਾ ਯੋਜਨਾ ਨਾਲ ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਇਹ ਬੀਮਾ ਨਹੀਂ, ਸਗੋਂ ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇੱਕ ਆਸਰਾ ਹੈ। ਉਹਨਾਂ ਕਿਹਾ ਕਿ ਚਾਹਵਾਨ ਦੁੱਧ ਉਤਪਾਦਕ ਕਿਸਾਨ ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਮਾਲੇਰਕੋਟਲਾ ਜਾਂ ਦਫਤਰ ਮੋਬਾਇਲ ਨੰ. 97812-25425 ਤੇ ਸੰਪਰਕ ਕਰ ਸਕਦੇ ਹਨ ।