March 31, 2026

Month: June 2025

ਮਾਲੇਰਕੋਟਲਾ 29 ਜੂਨ :                 ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਜ਼ਰੂਰਤ ਤੇ ਜੋਰ ਦਿੰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ।             ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁੱਰਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ ਤਾਂ ਜੋ ਕੀ ਹਰ ਇਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ । ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ ।              ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਏ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ , ਨਰਸਿੰਗ ਹੋਮ , ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ । ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾ ਨਾਲ ਰਾਬਤਾ ਕਾਇਮ ਕਰਦੇ ਹਨ । ਇਸ ਲਈ ਇਹ ਬੁਹਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸੰਬੰਧੀ ਸੰਸਥਾਵਾਂ (ਸਰਕਾਰੀ/ ਪ੍ਰਾਈਵੇਟ )ਅਤੇ ਡਾਕਟਰ ਕੰਮ ਕਰ ਰਹੇ ਹਨ, ਉਹ ਨੂੰ ਬੱਚੇ ਨੂੰ ਕਾਨੂੰਨ ਦੇ ਤਹਿਤ ਸਪੁਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਤਾਂ ਜੇ ਕਿ ਗੈਰ- ਕਾਨੂੰਨੀ ਅਡਾਪਸ਼ਨਾਂ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟਰੈਫਿਕਿੰਗ, ਜਾਂ ਸ਼ੋਸ਼ਣ ਦੇ ਜੋਖਮਾਂ ਤੋ ਬਚਾਇਆ ਜਾ ਸਕੇ ।            ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਜੇ ਜੇ ਐਕਟ ਅਨਾਥ, ਤਿਆਗੇ ਹੋਏ, ਜਾਂ ਸਮਰਪਣ ਕੀਤੇ ਗਏ ਬੱਚਿਆਂ (ਓ.ਏ.ਐਸ) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ, ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ ਓ.ਏ.ਐਸ  ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ  (ਸੀ.ਡਬਲਿਓ.ਸੀ) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲਿਸ ਸਟੇਸ਼ਨ / ਬਾਲ ਭਲਾਈ ਕਮੇਟੀ/ਜਿਲਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਮਲ ਵਿੱਚ...
ਪਟਿਆਲਾ 28 ਜੂਨ:                 ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।               ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।                 ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ।                 ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ।                 ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।    ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।