March 29, 2026

Month: September 2025

ਮਾਲੇਰਕੋਟਲਾ  09 ਸਤੰਬਰ :  ਡਿਪਟੀ ਕਮਿਸ਼ਨਰ  ਵਿਰਾਜ ਐਸ.ਤਿੜਕੇ ਵੱਲੋਂ ਸਿਹਤ ਵਿਭਾਗ,ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ,ਸਮਾਜਿਕ ਸੁਰੱਖਿਆ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰਸਾਤੀ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨੀਆ ,ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਪਿੰਡਾਂ/ਬਰਾਤੀ ਖੇਤਰਾਂ ਦੀ ਸਾਫ਼ ਸਫ਼ਾਈ ਲਈ ਵਿਆਪਕ ਯੋਜਨਾਬੰਦੀ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਸਾਂਝੀ ਨੀਤੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਚਮੜੀ, ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।             ਉਨ੍ਹਾਂ ਕਿਹਾ ਕਿ “ਜਨਤਾਦੀਸਿਹਤਸੁਰੱਖਿਆਸਾਡੀਸਭਤੋਂਵੱਡੀਤਰਜੀਹਹੈ।ਸਾਫ਼–ਸੁਥਰਾਵਾਤਾਵਰਣ, ਸੁਰੱਖਿਅਤਪੀਣ ਯੋਗ ਪਾਣੀਅਤੇਮਿਲਜੁਲਕੇਕੀਤੀਕਾਰਵਾਈਨਾਲਹੀਅਸੀਂਡੇਂਗੂ, ਮਲੇਰੀਆਅਤੇਹੋਰਬਿਮਾਰੀਆਂਤੋਂਬਚਾਵਕਰਸਕਦੇਹਾਂ ”। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਤੇਜ਼ ਬੁਖ਼ਾਰ, ਜ਼ਿਆਦਾ ਦਸਤ-ਉਲਟੀਆਂ, ਜਾਂ ਸੱਪ/ ਕੁੱਤੇ ਦੇ ਕੱਟਣ ਵਰਗੀ ਕਿਸੇ ਵੀ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 104 ਡਾਇਲ ਕਰਨ ਜਾਂ ਨੇੜਲੇ  ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਸਮੇਂ ਸਿਰ ਲਾਭ ਉਠਾਇਆ ਜਾ ਸਕੇ ਅਤੇ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ । ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ਼ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ, ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਤੇ ਜਾਣ, ਬਰਸਾਤੀ ਪਾਣੀ ਨਾਲ ਗਿੱਲੇ ਖਾਣੇ ਨੂੰ ਖਾਣ ਤੋਂ ਪਰਹੇਜ਼ ਕੀਤਾ ਜਾਵੇ।             ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖ਼ਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ ਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰ ,ਸਿੱਖਿਆ ਵਿਭਾਗ ,ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਸਾਂਝੇ ਸਥਾਨਾਂ ਦੀ ਸਾਫ਼ ਸੁਫਾਈ ਅਤੇ ਪਾਣੀ ਨਿਕਾਸੀ ਤੁਰੰਤ ਕਰਵਾਉਣ ਦੇ ਆਦੇਸ਼ ਵੀ ਦਿੱਤੇ ।                 ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ,ਪੰਚਾਇਤੀ ਰਾਜ,ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਦੌਰਾਨ ਪੀਣ ਯੋਗ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਲੋਰੀਨੇਟਿਡ ਪਾਣੀ ਦੀ ਸਪਲਾਈ  ਯਕੀਨੀ ਬਣਾਈ ਜਾਵੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕੀਤਾ ਜਾਵੇ । ਉਹਨਾ ਇਹ ਵੀ ਕਿਹਾ ਕਿ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੀ ਲੀਕੇਜ ਚੈੱਕ ਕਰਵਾ ਕੇ ਤੁਰੰਤ ਰਿਪੇਅਰ ਕੀਤੀ ਜਾਵੇ।                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,  ਸਹਾਇਕ ਸਿਵਲ ਸਰਜਨ ਸਜੀਲਾ ਖ਼ਾਨ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਐਕਸੀਅਨ ਪਬਲਿਕ ਹੈਲਥ ਗੁਰਵਿੰਦਰ ਸਿੰਘ ਢੀਂਡਸਾ,ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਸੀ.ਡੀ.ਪੀ.ਓ ਪਵਨ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ, ਏ.ਐਮ.ਈ ਨਰਿੰਦਰ ਕੁਮਾਰ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਹੁਸ਼ਿਆਰਪੁਰ, 9 ਸਤੰਬਰ  :              ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।            ਇਨ੍ਹਾਂ ਹੁਕਮਾਂ ਅਨੁਸਾਰ  ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ  ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।...