April 2, 2026

Year: 2025

ਮਾਲੇਰਕੋਟਲਾ, 13 ਜੁਲਾਈ:                     ਸਿੱਖਿਆ ਅਤੇ ਕੁਦਰਤ ਨਾਲ ਪਿਆਰ ਰੱਖਣ ਵਾਲੇ ਇੱਕ ਵਿਅਕਤੀ ਨੇ ਸਾਬਤ ਕੀਤਾ ਹੈ ਕਿ ਉਮਰ ਜਾਂ ਨੌਕਰੀ ਦੀ ਰਿਟਾਇਰਮੈਂਟ ਮਨੁੱਖ ਦਾ ਉਤਸਾਹ, ਸੇਵਾ ਅਤੇ ਸਮਰਪਣ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣ ਸਕਦੀ। 66 ਸਾਲਾਂ ਦੇ ਸਟੇਟ ਅਵਾਰਡੀ ਜੋਗਾ ਸਿੰਘ (ਬੀ.ਐਸ.ਸੀ ਐਗਰੀਕਲਚਰ ਆਨਰਜ਼), ਜੋ ਕਿ ਇੱਕ ਸੇਵਾਮੁਕਤ ਹੈਂਡਮਾਸਟਰ ਹਨ । ਪੰਜਾਬ ਦੇ ਮਲੇਰਕੋਟਲਾ ਦੇ ਸੰਗਾਲਾ ਪਿੰਡ ਵਿਖੇ ਉਹ ਔਸ਼ਧੀ ਪਰਿਵਰਤਨ ਦਾ ਇੱਕ ਬਾਗ਼ ਉਗਾ ਰਹੇ ਹਨ ਜੋ ਔਸ਼ਧੀ ਪੌਦਿਆਂ ਅਤੇ ਕੁਦਰਤੀ ਇਲਾਜਾਂ ਰਾਹੀਂ ਨਵੀਂ ਲਹਿਰ ਲੈ ਕੇ ਆਏ ਹਨ। ਜੋ ਕਿ ਅਗਾਂਹਵਧੂ ਸੋਚ ਵਾਲੇ ਨੌਜਵਾਨ ਕਿਸਾਨਾਂ ਨੂੰ ਫਸ਼ਲੀ ਵਿਭਿੰਨਤਾ ਅਪਣਾਉਣਾ ਦੇ ਸੰਦੇਸ਼ ਦੇਣ ਦਾ ਉਪਰਾਲਾ...
ਮਾਲੇਰਕੋਟਲਾ 12 ਜੁਲਾਈ :          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ...
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਫੋਟੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡੀ ਨਦੀ ‘ਤੇ ਪਿੰਡ ਦੌਲਤਪੁਰ ਵਿਖੇ ਬਣ ਰਹੇ ਪੁਲ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।
ਫਾਜਿਲਕਾ 12 ਜੁਲਾਈ 2025…  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਮਾਲੇਰਕੋਟਲਾ 11  ਜੁਲਾਈ –                                 ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ  ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ  ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |                                 ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵੱਖ ਵੱਖ ਥਾਵਾਂ ਤੇ ਜਾ ਕੇ ਲਾਰਵਾ ਨਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ, ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਣ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜਨ ਦੇਣ। ਉਹਨਾਂ ਹੋਰ ਕਿਹਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ।                                 ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਮੀਡੀਆ ਇੰਚਾਰਜ ਰਾਜੇਸ਼ ਰਿਖੀ, ਮੁਹੰਮਦ ਰਾਸ਼ਿਦ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |