ਪਟਿਆਲਾ, 14 ਅਪਰੈਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ...
Year: 2025
ਚੰਡੀਗੜ੍ਹ /ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ...
ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ...
ਚੰਡੀਗੜ੍ਹ/ਜਲੰਧਰ, 14 ਅਪ੍ਰੈਲ: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ...
ਬਰਨਾਲਾ, 14 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ...
ਫ਼ਿਰੋਜ਼ਪੁਰ 14 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ...
ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ – ਕਿਹਾ, ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ – ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ – ਡਾਕਟਰ ਬਲਬੀਰ ਸਿੰਘ – ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਮਾਲੇਰਕੋਟਲਾ ਵਿਖੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਤੇ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਨੂੰ ਸਹਿਯੋਗ ਦਾ ਸੱਦਾ ਮਾਲੇਰਕੋਟਲਾ, 14 ਅਪ੍ਰੈਲ (000) – ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਹਸਪਤਾਲ ਬਣਨ ਨਾਲ ਇਲਾਕੇ ਦੇ 10 ਲੱਖ ਤੋਂ ਵਧੇਰੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੈਡੀਕਲ ਕਾਲਜ ਨੂੰ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰਨ ਦਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ 20 ਡਾਕਟਰ ਤਾਇਨਾਤ ਕੀਤੇ, ਤਾਂ ਜੋ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜ਼ਿਲ੍ਹਾ ਹਸਪਤਾਲ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਹਨਾਂ ਵਾਅਦਾ ਕੀਤਾ ਕਿ ਜ਼ਿਲ੍ਹਾ ਮਾਲੇਰਕੋਟਲਾ ਨੂੰ ਜਲਦ ਹੀ 5 ਮੋਬਾਈਲ ਮੈਡੀਕਲ ਯੂਨਿਟ (ਐਂਬੂਲੈਂਸ) ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਵੱਖ ਵੱਖ ਸੰਸਥਾਵਾਂ ਸਮਾਜ ਦੀ ਦਿਸ਼ਾ ਅਤੇ ਦਸ਼ਾ ਨੂੰ ਬਦਲਣ ਵਿੱਚ ਅਹਿਮ ਯੋਗਦਾਨ ਪਾ ਸਕਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਮੁੜ ਪੈਰਾਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤ ਬਿਹਤਰ ਕਰਨ ਦੀ ਦਿਸ਼ਾ ਵੱਲ ਲਗਾਤਾਰ ਯਤਨਸ਼ੀਲ ਹੈ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਲੇਰਕੋਟਲਾ ਵਿੱਚ ਇੱਕ ਉੱਚ ਪੱਧਰੀ ਨਸ਼ਾ ਛੁਡਾਊ ਕੇਂਦਰ – ਕਮ – ਮੁੜ ਵਸੇਬਾ ਕੇਂਦਰ ਨੂੰ ਚਲਾਉਣ ਲਈ ਸਹਿਯੋਗ ਦੇਣ ਲਈ ਅੱਗੇ ਆਉਣ। ਇਹ ਕੇਂਦਰ ਖੋਲ੍ਹਣ ਲਈ ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਢੁੱਕਵੀਂ ਜਗ੍ਹਾ ਲੱਭਣ ਲਈ ਕਿਹਾ। ਉਹਨਾਂ ਕਿਹਾ ਕਿ ਇਥੇ ਭਰਤੀ ਹੋ ਕੇ ਨਸ਼ਾ ਛੱਡਣ ਵਾਲਿਆਂ ਨੂੰ ਹੁਨਰਮੰਦ ਵੀ ਕੀਤਾ ਜਾਵੇਗਾ। ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ ਉਤੇ ਮੁਹਈਆ ਕਰਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗੁੰਡਾਗਰਦੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀਆਂ ਦੋ ਘਟਨਾਵਾਂ ਉੱਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਉਹਨਾਂ ਨੇ ਮੈਡੀਕਲ ਕਾਲਜ ਅਤੇ ਹਸਪਤਾਲ ਵਾਲੀ ਜਗ੍ਹਾ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫ਼ੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ ਤਿੜਕੇ, ਮਾਰਕੀਟ ਕਮੇਟੀ ਚੇਅਰਮੈਨ ਜਾਫਰ ਅਲੀ, ਮਾਰਕੀਟ ਕਮੇਟੀ ਸੰਦੋੜ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਕੁਠਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐਮ ਸ੍ਰ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਫਰਿਹਾਲ ਰਹਿਮਾਨ ਧਰਮਪਤਨੀ ਵਿਧਾਇਕ ਮਾਲੇਰਕੋਟਲਾ,ਹਲੀਮ, ਅਤੇ ਹੋਰ ਹਾਜ਼ਰ ਸਨ।
ਫਤਹਿਗੜ੍ਹ ਸਾਹਿਬ, 14 ਅਪ੍ਰੈਲ ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ...
ਗੁਰਦਾਸਪੁਰ, 14 ਅਪ੍ਰੈਲ ( ) – ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ...
ਮਾਲੇਰਕੋਟਲਾ 13 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 134 ਵੀਂ ਡਾ ਅੰਬੇਦਕਰ ਜਯੰਤੀ ਦੇ ਮੌਕੇ ‘ 14 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਵਿਰਾਜ ਐਸ.ਤਿੜਕੇ ਨੇ...
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ...
ਸ੍ਰੀ ਅਨੰਦਪੁਰ ਸਾਹਿਬ 13 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ...
ਬੈਂਸਤਾਨੀਵਾਲ/ਹੁਸ਼ਿਆਰਪੁਰ, 13 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ...
ਰੂਪਨਗਰ, 13 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਵਲੋਂ ਸ਼ੁਰੂ ਕੀਤੀ ਗਈ ਰੋਪੜ ਦੀ ਸਫ਼ਾਈ ਮੁਹਿੰਮ ਜੰਗੀ...
ਮੋਗਾ, 13 ਅਪ੍ਰੈਲ (000) – ਨੌਜਵਾਨਾਂ ਵਰਗ ਵਿੱਚ ਵੱਧ ਰਹੇ ਨਸ਼ਿਆਂ ਦੇ ਪ੍ਰਚਲਨ ਨਾਲ ਨਜਿੱਠਣ ਲਈ ਇੱਕ...
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ...
ਜਲੰਧਰ, 13 ਅਪ੍ਰੈਲ:* ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅਗਵਾ ਕੀਤੇ ਬੱਚੇ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਅਤੇ ਉਸਨੂੰ ਉਸਦੇ...
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਵਿਸਾਖੀ,ਖ਼ਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ...
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ...
