ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ...
Year: 2025
ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ...
ਬਟਾਲਾ, 1 ਅਪ੍ਰੈਲ ( ) ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ...
ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ...
ਫਰੀਦਕੋਟ 1 ਅਪ੍ਰੈਲ 2025( ) :- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ...
ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ...
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ...
ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ...
ਚੱਬੇਵਾਲ (ਹੁਸ਼ਿਆਰਪੁਰ), 31 ਮਾਰਚ: ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਅੱਜ...
ਭਰਤਗੜ੍ਹ (ਕੀਰਤਪੁਰ ਸਾਹਿਬ ) 31 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ...
ਬਰਨਾਲਾ, 31 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ...
ਨੰਗਲ 31 ਮਾਰਚ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ...
ਗੁਰਦਾਸਪੁਰ, 31 ਮਾਰਚ ( ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ...
ਫਾਜਿਲਕਾ 31 ਮਾਰਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ...
ਹੁਸ਼ਿਆਰਪੁਰ ਮਿਤੀ 31.03.2025 ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ: ਅਮਨਦੀਪ ਕੌਰ, ਪੀ.ਸੀ.ਐਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵਲੋਂ...
ਚੰਡੀਗੜ੍ਹ, 31 ਮਾਰਚਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ....
ਚੰਡੀਗੜ੍ਹ, 31 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ...
ਚੰਡੀਗੜ੍ਹ/ਮਾਨਸਾ, 31 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ...
ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ...
ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ। ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ। ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ। ...
