March 26, 2026

Year: 2025

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।
ਫ਼ਿਰੋਜ਼ਪੁਰ, 24 ਜਨਵਰੀ 2025: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਤਹਿਤ ਰੋਡ ਸੇਫਟੀ ਮਹੀਨਾ ਜਨਵਰੀ 2025...
ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ...
ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।