April 17, 2026

Month: March 2026

ਮਾਲੇਰਕੋਟਲਾ, 29 ਮਾਰਚ :                   ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ...
ਮਾਲੇਰਕੋਟਲਾ, 28 ਮਾਰਚ :                    ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।                      ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ।                      ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ।                      ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ...