June 16, 2026

Month: May 2026

ਮਾਲੇਰਕੋਟਲਾ, 28 ਮਈ:                     ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।                      ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਸਥਾਪਿਤ ਗਿਣਤੀ ਕੇਂਦਰ ਸਰਕਾਰੀ ਕਾਲਜ, ਮਾਲੇਰਕੋਟਲਾ, ਸਰਕਾਰੀ ਕਾਲਜ, ਅਮਰਗੜ੍ਹ ਅਤੇ ਐਮ.ਜੀ.ਐਮ.ਐੱਨ. ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ  ਮਿਤੀ 29 ਮਈ 2026 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।
ਅਮਰਗੜ੍ਹ /ਮਾਲੇਰਕੋਟਲਾ, 27 ਮਈ :                    ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।             ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ...