May 16, 2026

Year: 2026

ਮਾਲੇਰਕੋਟਲਾ 25 ਅਪ੍ਰੈਲ :                         ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ...
ਹੁਸ਼ਿਆਰਪੁਰ, 24 ਅਪ੍ਰੈਲ:  ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਤਲਵੰਡੀ ਅਰਾਈਆਂ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ।            ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਸੰਵਿਧਾਨ ਦੇ ਕੇ ਸਮਾਜ ਦੇ ਹਰ ਵਰਗ ਨੂੰ ਸਮਾਨ ਅਧਿਕਾਰ ਦਿਵਾਉਣ ਦਾ ਇਤਿਹਾਸਕ ਕੰਮ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਦਾ ਪ੍ਰਤੀਕ ਹੈ, ਜੋ ਅੱਜ ਵੀ ਸਮਾਜ ਨੂੰ ਪ੍ਰੇਰਿਤ ਕਰਦਾ ਹੈ।         ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਦੱਸਿਆ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲਦਿਆਂ ਸਿੱਖਿਆ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਅਪਣਾਉਣਾ ਚਾਹੀਦਾ ਹੈ। ਡਾ. ਰਵਜੋਤ ਸਿੰਘ ਨੇ ਹਾਜ਼ਰ ਲੋਕਾਂ ਨਾਲ ਮਿਲ ਕੇ ਬਾਬਾ ਸਾਹਿਬ ਦੇ ਆਦਰਸ਼ਾਂ ‘ਤੇ ਚੱਲਣ ਅਤੇ ਸਮਾਜ ਵਿੱਚ ਸਮਾਨਤਾ ਤੇ ਨਿਆਂ ਸਥਾਪਿਤ ਕਰਨ ਦਾ ਸੰਕਲਪ ਵੀ ਲਿਆ।           ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ  ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।