ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 22 ਅਗਸਤ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 214ਵੇਂ ਦਿਨ  ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

 ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

214ਵੇਂ ਦਿਨ, ਪੁਲਿਸ ਟੀਮਾਂ ਨੇ  352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ -ਗੈਂਗਸਟਰ ਹੈਲਪਲਾਈਨ 93946 93946 ਰਾਹੀਂ, ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ I

 ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਨੂੰ 539ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 17 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 39,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 539 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


Posted

in

,

by

Comments

Leave a Reply

Your email address will not be published. Required fields are marked *