‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਚੰਡੀਗੜ੍ਹ, 17 ਸਤੰਬਰ: ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ  ਅਤੇ ਮੈਪ ਕੀਤੇ  526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ  (ਡੀਜੀਪੀ )ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

240ਵੇਂ ਦਿਨ, ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 71,522 ਹੋ ਗਈ ਹੈ।

ਇਸ ਤੋਂ ਇਲਾਵਾ 196 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਨੌਂ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਤੌਰ ’ਤੇ ਦੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਨੂੰ 565ਵੇਂ ਦਿਨ ਵੀ ਜਾਰੀ ਰੱਖਿਆ, ਜਿਸ ਤਹਿਤ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 465 ਗ੍ਰਾਮ ਹੈਰੋਇਨ, 180 ਕਿਲੋ ਭੁੱਕੀ, 492 ਨਸ਼ੀਲੀਆਂ ਗੋਲੀਆਂ ਅਤੇ 12,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 565 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 78,018 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਰਾਜ਼ੀ ਕੀਤਾ ਹੈ।


Posted

in

by

Comments

Leave a Reply

Your email address will not be published. Required fields are marked *