ਮੋਗਾ, 3 ਜਨਵਰੀ:
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 4 ਜਨਵਰੀ 2024 ਤੋਂ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ’ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਮੋਗਾ ਜ਼ਿਲ੍ਹੇ ’ਚ 4 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 31 ਜਨਵਰੀ 2024 ਤੱਕ ਲਾਗੂ ਰਹੇਗਾ।
