ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ 31 ਉਮੀਦਵਾਰਾਂ ਦੀ ਚੋਣ

ਰੂਪਨਗਰ, 16 ਅਕਤੂਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ 16 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਦੌਰਾਨ 31 ਉਮੀਦਵਾਰਾਂ ਦੀ ਚੋਣ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ਼੍ਰੀਮਤੀ ਸੁਖਮਨ ਮਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ, ਓਪਰੇਸ਼ਨ ਅਫ਼ਸਰ ਅਤੇ ਟੈਲੀਕਾਲਰ ਦੀਆਂ 60 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਬਾਰਵੀਂ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਯੋਗਤਾ ਵਾਲੇ 21 ਤੋਂ 35 ਸਾਲ ਉਮਰ ਦੇ ਉਮੀਦਵਾਰਾਂ ਨੇ ਭਾਗ ਲਿਆ। ਕੈਂਪ ਵਿੱਚ ਕੁੱਲ 53 ਉਮੀਦਵਾਰ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 31 ਉਮੀਦਵਾਰਾਂ ਦੀ ਮੌਕੇ ’ਤੇ ਹੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ 18,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।

ਪਲੇਸਮੈਂਟ ਅਫ਼ਸਰ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਹ ਅਸਾਮੀਆਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਰਨ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦੇ ਕੈਰੀਅਰ ਕਾਊਂਸਲਰ ਜਸਵੀਰ ਸਿੰਘ ਵੱਲੋਂ ਕੈਂਪ ਵਿੱਚ ਮੌਜੂਦ ਉਮੀਦਵਾਰਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।


Posted

in

,

by

Comments

Leave a Reply

Your email address will not be published. Required fields are marked *