ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 61 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੀ.ਡੀ.ਐਸ ਮੈਨੇਜਮੈਂਟ ਕੰਪਨੀ ਵੱਲੋਂ (ਪੀ.ਐਸ.ਪੀ.ਸੀ.ਐਲ) ਦੇ ਪ੍ਰੋਜੈਕਟ ਅਧੀਨ ਮੀਟਰ ਰੀਡਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀਂ ਜਾਂ ਇਸ ਤੋਂ ਵੱਧ ਮੰਗੀ ਗਈ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ, ਨੰਗਲ, ਸ਼੍ਰੀ ਚਮਕੌਰ ਸਾਹਿਬ, ਮੋਰਿੰਡਾ, ਕੁਰਾਲੀ, ਖਰੜ, ਕੁਰਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ। 

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਮੀਦਵਾਰ ਬੜੇ ਉਤਸ਼ਾਹਤ ਨਾਲ ਨਜ਼ਰ ਆਏ ਅਤੇ ਇਸ ਕੈਂਪ ਵਿੱਚ 138 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 61 ਉਮੀਦਵਾਰਾਂ ਦੀ ਮੌਕੇ ਤੇ ਚੋਣ ਹੋਈ। ਚੁਣੇ ਗਏ ਉਮੀਦਵਾਰਾਂ ਨੂੰ 12,500/- ਤੋਂ 25,000/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਉਨ੍ਹਾਂ ਨੌਕਰੀ ਲੈਣ ਦੇ ਚਾਹਵਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਹਰ ਹਫਤੇ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ ਅਤੇ ਕੈਂਪ ਸਬੰਧੀ ਸੂਚਨਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਭੇਜੀ ਜਾਂਦੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਜ਼ਰੂਰ ਲਾਭ ਉਠਾਉਣ। ਰੋਜ਼ਗਾਰ ਦਫ਼ਤਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਅਤੇ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।


Posted

in

, ,

by

Comments

Leave a Reply

Your email address will not be published. Required fields are marked *