ਅੰਮ੍ਰਿਤਸਰ, 2 ਮਾਰਚ—ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ,  ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਚ ਤੇਜ਼ੀ ਲਿਆਂਦੀ ਜਾਵੇ ਅਤੇ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। 

ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਜੋ ਸਮੱਸਿਆ ਹੈ ਇਸ ਦਾ ਪੱਕਾ ਹੱਲ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਯੋਗ ਕੰਮਾਂ ਲਈ ਵਰਤਣਾ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਹਰੇਕ ਪਿੰਡ ਦੇ ਛੱਪੜ ਨੂੰ ਸਾਫ ਕਰਕੇ ਉਸ ਦਾ ਪਾਣੀ ਖੇਤੀ ਲਈ ਵਰਤੋਂ ਵਿੱਚ ਲਿਆਂਦਾ ਜਾਵੇ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਤਹਿਸੀਲਦਾਰ ਅਜਨਾਲਾ ਜਗਤਾਰ ਸਿੰਘ, ਡੀ.ਐੱਸ.ਪੀ ਰਾਜ ਕੁਮਾਰ, ਪੰਚਾਇਤ ਅਫ਼ਸਰ ਬਲਵਿੰਦਰ ਸਿੰਘ, ਸੰਦੀਪ ਸਿੰਘ ਬਲਾਕ ਪ੍ਰਧਾਨ, ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ, ਬਲਰਾਜ ਸਿੰਘ, ਕਾਬਲ ਸਿੰਘ ਪਛੀਆ, ਲਾਡੀ ਰੁੜੇਵਾਲ, ਰਸ਼ਪਾਲ ਸਿੰਘ ਮਾਛੀਵਾਹਲਾ, ਗੁਰਨਾਮ ਸਿੰਘ ਸ਼ਹਿਜ਼ਾਦਾ, ਜੱਸਾ ਸਿੰਘ ਧੰਗਈ, ਲਖਵਿੰਦਰ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ I

Leave a Reply

Your email address will not be published. Required fields are marked *